Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦਾ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਇੱਕ ਸਿੰਗ ਵਾਲੇ ਗੈਂਡੇ ਦੇ ਸੰਭਾਲ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਤੇ ਚਾਨਣਾ ਪਾਇਆ


 ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦਾ ਇੱਕ ਲੇਖ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਗੈਂਡਿਆਂ ਦੀ ਸਥਿਤੀ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗੈਂਡਿਆਂ ਦੀ ਆਬਾਦੀ ਵਿੱਚ ਲਗਾਤਾਰ ਵਾਧੇ ਦੇ ਨਾਲ, ਭਾਰਤ ਹੁਣ ਦੁਨੀਆ ਵਿੱਚ ਇੱਕ ਸਿੰਗ ਵਾਲੇ ਗੈਂਡੇ ਦੇ ਸਭ ਤੋਂ ਮਹੱਤਵਪੂਰਨ ਰਖਵਾਲਿਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਜਾਤੀ ਨੂੰ ਆਸਰਾ ਦੇਣ ਵਾਲੇ ਘਾਹ ਦੇ ਮੈਦਾਨਾਂ ਅਤੇ ਗਿੱਲੀ ਭੂਮੀ ਦੀ ਸੰਭਾਲ ਇਸ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ। ਸ਼੍ਰੀ ਮੋਦੀ ਨੇ ਇਹ ਵੀ ਦੱਸਿਆ ਕਿ ਕੇਂਦਰੀ ਮੰਤਰੀ ਦਾ ਇਹ ਲੇਖ, ਜੋ ਕਿ ਜ਼ਰੂਰ ਪੜ੍ਹਿਆ ਜਾਣਾ ਚਾਹੀਦਾ ਹੈ, ਇਸ ਗੱਲ ’ਤੇ ਚਾਨਣਾ ਪਾਉਂਦਾ ਹੈ ਕਿ ਸਰਕਾਰ ਦੇ ਯਤਨ ਸੰਭਾਲ ਦੀ ਦਿਸ਼ਾ ਵਿੱਚ ਕਿਵੇਂ ਮਜ਼ਬੂਤੀ ਪ੍ਰਦਾਨ ਕਰ ਰਹੇ ਹਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

“ਭਾਰਤ ਵਿੱਚ ਗੈਂਡਿਆਂ ਦੀ ਸਥਿਤੀ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ।”

ਗੈਂਡਿਆਂ ਦੀ ਆਬਾਦੀ ਵਿੱਚ ਲਗਾਤਾਰ ਵਾਧੇ ਦੇ ਨਾਲ, ਭਾਰਤ ਹੁਣ ਦੁਨੀਆ ਵਿੱਚ ਇੱਕ ਸਿੰਗ ਵਾਲੇ ਗੈਂਡੇ ਦੇ ਸਭ ਤੋਂ ਮਹੱਤਵਪੂਰਨ ਰਖਵਾਲਿਆਂ ਵਿੱਚੋਂ ਇੱਕ ਹੈ। ਇਸ ਪ੍ਰਜਾਤੀ ਨੂੰ ਆਸਰਾ ਦੇਣ ਵਾਲੇ ਘਾਹ ਦੇ ਮੈਦਾਨਾਂ ਅਤੇ ਗਿੱਲੀ ਭੂਮੀ ਦੀ ਰੱਖਿਆ ਕਰਨਾ ਇਸ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ।

ਕੇਂਦਰੀ ਮੰਤਰੀ ਸ਼੍ਰੀ @byadavbjp ਦਾ ਇਹ ਲੇਖ ਜ਼ਰੂਰ ਪੜ੍ਹਿਆ ਜਾਣਾ ਚਾਹੀਦਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਰਕਾਰ ਦੇ ਯਤਨ ਸੰਭਾਲ ਦੀ ਦਿਸ਼ਾ ਵਿੱਚ ਕਿਵੇਂ ਮਜ਼ਬੂਤੀ ਪ੍ਰਦਾਨ ਕਰ ਰਹੇ ਹਨ।

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ