Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 400 ਮੀਟਰ ਹਰਡਲਜ਼ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਭਾਰਤੀ ਅਥਲੀਟ ਵਿਥਿਆ ਰਾਮਰਾਜ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 400 ਮੀਟਰ ਹਰਡਲਜ਼ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਵਿਥਿਆ ਰਾਮਰਾਜ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੱਚਮੁੱਚ ਇਹ ਇੱਕ ਸ਼ਾਨਦਾਰ ਪ੍ਰਦਰਸ਼ਨ ਸੀ। ਸ਼੍ਰੀ ਮੋਦੀ ਨੇ ਵਿਥਿਆ ਨੂੰ ਵਧਾਈ ਦਿੰਦਿਆਂ ਇਹ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਸਫ਼ਲਤਾ ਦੇ ਨਵੇਂ ਮੀਲ ਪੱਥਰ ਸਥਾਪਿਤ ਕਰਦੇ ਰਹਿਣ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਅਸਲ ’ਚ ਵਿਥਿਆ ਰਾਮਰਾਜ ਦਾ ਸ਼ਾਨਦਾਰ ਪ੍ਰਦਰਸ਼ਨ! ਉਨ੍ਹਾਂ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 400 ਮੀਟਰ ਰੁਕਾਵਟ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਵਿਥਿਆ ਨੂੰ ਵਧਾਈ। ਪ੍ਰਮਾਤਮਾ ਕਰੇ ਆਉਣ ਵਾਲੇ ਸਮੇਂ ਵਿੱਚ ਉਹ ਸਫ਼ਲਤਾ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂੰਹਦੀ ਰਹੇ: ਪ੍ਰਧਾਨ ਮੰਤਰੀ @narendramodi”

******

ਐੱਮਜੇਪੀਐੱਸ/ਐੱਸਐੱਸ/ਪੀਆਰਕੇ