Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ ਟ੍ਰੈਪ ਮੁਕਾਬਲੇ ਵਿੱਚ ਇਤਿਹਾਸਕ ਸੋਨ ਤਮਗ਼ਾ ਜਿੱਤਣ ’ਤੇ ਨੀਰੂ ਢਾਂਡਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਦੇ ਟ੍ਰੈਪ ਮੁਕਾਬਲੇ ਵਿੱਚ ਵਿਅਕਤੀਗਤ ਸੋਨ ਤਮਗ਼ਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣਨ ’ਤੇ ਨੀਰੂ ਢਾਂਡਾ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਸ਼ਾਨਦਾਰ ਸਟੀਕ ਨਿਸ਼ਾਨੇਬਾਜ਼ੀ ਅਤੇ ਸੰਜਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਨੇ ਦੇਸ਼ ਨੂੰ ਬਹੁਤ ਮਾਣ ਮਹਿਸੂਸ ਕਰਵਾਇਆ ਹੈ।

ਸ਼੍ਰੀ ਮੋਦੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਇਤਿਹਾਸਕ ਪ੍ਰਾਪਤੀ ਕਈ ਹੋਰ ਨੌਜਵਾਨ ਖਿਡਾਰੀਆਂ ਨੂੰ ਨਿਸ਼ਾਨੇਬਾਜ਼ੀ ਅਪਣਾਉਣ ਅਤੇ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਨੀਰੂ ਢਾਂਡਾ ਨੇ ਪੂਰੇ ਦੇਸ਼ ਨੂੰ ਖ਼ੁਸ਼ੀ ਮਨਾਉਣ ਦਾ ਇੱਕ ਇਤਿਹਾਸਕ ਮੌਕਾ ਦਿੱਤਾ ਹੈ!

ਏਸ਼ਿਆਈ ਖੇਡਾਂ ਵਿੱਚ ਟ੍ਰੈਪ ਮੁਕਾਬਲੇ ਦਾ ਵਿਅਕਤੀਗਤ ਸੋਨ ਤਮਗ਼ਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣਨ ’ਤੇ ਉਨ੍ਹਾਂ ਨੂੰ ਦਿਲੋਂ ਵਧਾਈਆਂ।

ਉਨ੍ਹਾਂ ਦੀ ਬਿਹਤਰੀਨ ਸਟੀਕਤਾ ਅਤੇ ਸੰਜਮ ਨੇ ਦੇਸ਼ ਦਾ ਮਾਣ ਵਧਾਇਆ ਹੈ। ਇਹ ਪ੍ਰਾਪਤੀ ਹੋਰ ਵੀ ਕਈ ਨੌਜਵਾਨ ਖਿਡਾਰੀਆਂ ਨੂੰ ਸ਼ੂਟਿੰਗ ਅਪਣਾਉਣ ਅਤੇ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ: PM @narendramodi”

**********

ਐੱਮਜੇਪੀਐੱਸ/ਐੱਸਐੱਸ/ਐੱਸਟੀ