Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਗ੍ਰੀਕੋ-ਰੋਮਨ 87 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੁਨੀਲ ਕੁਮਾਰ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਗ੍ਰੀਕੋ-ਰੋਮਨ 87 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੁਨੀਲ ਕੁਮਾਰ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਨੀਲ ਕੁਮਾਰ ਨੇ ਆਪਣੇ 2022 ਦੇ ਪ੍ਰਦਰਸ਼ਨ ਨੂੰ ਦੁਹਰਾਉਂਦੇ ਹੋਏ ਇੱਕ ਸ਼ਾਨਦਾਰ ਜਿੱਤ ਦੇ ਨਾਲ ਤਮਗ਼ਾ ਹਾਸਲ ਕੀਤਾ।

ਪ੍ਰਧਾਨ ਮੰਤਰੀ ਨੇ ਇਸ ਪ੍ਰਦਰਸ਼ਨ ਨੂੰ ਭਾਰਤੀ ਕੁਸ਼ਤੀ ਲਈ ਮਾਣ ਦਾ ਪਲ ਦੱਸਿਆ ਅਤੇ ਸੁਨੀਲ ਕੁਮਾਰ ਨੂੰ ਦੇਸ਼ ਦਾ ਨਾਂ ਰੌਸ਼ਨ ਕਰਦੇ ਰਹਿਣ ਅਤੇ ਅੱਗੇ ਵੀ ਸਫ਼ਲਤਾ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਸੁਨੀਲ ਕੁਮਾਰ ਨੂੰ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ!

ਉਨ੍ਹਾਂ ਨੇ ਪੁਰਸ਼ਾਂ ਦੀ ਗ੍ਰੀਕੋ-ਰੋਮਨ 87 ਕਿਲੋਗ੍ਰਾਮ ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਕਾਂਸੀ ਦਾ ਤਮਗ਼ਾ ਹਾਸਲ ਕੀਤਾ ਅਤੇ ਆਪਣੇ 2022 ਦੇ ਪ੍ਰਦਰਸ਼ਨ ਨੂੰ ਦੁਹਰਾਇਆ।

ਸੁਨੀਲ, ਬਹੁਤ-ਬਹੁਤ ਵਧਾਈ! ਤੁਹਾਡਾ ਇਹ ਸ਼ਾਨਦਾਰ ਪ੍ਰਦਰਸ਼ਨ ਭਾਰਤੀ ਕੁਸ਼ਤੀ ਲਈ ਮਾਣ ਦਾ ਪਲ ਹੈ। ਤੁਸੀਂ ਅੱਗੇ ਵੀ ਦੇਸ਼ ਦਾ ਨਾਮ ਇਸੇ ਤਰ੍ਹਾਂ ਰੌਸ਼ਨ ਕਰਦੇ ਰਹੋ: ਪ੍ਰਧਾਨ ਮੰਤਰੀ @narendramodi”

**********

ਐੱਮਜੇਪੀਐੱਸ/ਐੱਸਐੱਸ/ਐੱਸਟੀ