Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਦੇਸ਼ ਦੀ ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ਵਧਾਈ ਦੇਣ ਲਈ ਇਥੋਪੀਆ ਦੇ ਸੰਘੀ ਲੋਕਤੰਤਰਿਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਅਬੀ ਅਹਿਮਦ ਅਲੀ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਦੇਸ਼ ਦੀ ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ਮਿਲੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਇਥੋਪੀਆ ਦੇ ਸੰਘੀ ਲੋਕਤੰਤਰਿਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਅਬੀ ਅਹਿਮਦ ਅਲੀ ਦਾ ਧੰਨਵਾਦ  ਕੀਤਾ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨੂੰ ਇੱਕ ਹੋਰ ਕਾਰਜਕਾਲ ਲਈ ਅਹੁਦਾ ਸੰਭਾਲਣ ‘ਤੇ ਵਧਾਈ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਸ਼੍ਰੀ ਮੋਦੀ ਨੇ ਪਿਛਲੇ ਸਾਲ ਦਸੰਬਰ ਵਿੱਚ ਆਪਣੀ ਇਥੋਪੀਆ ਯਾਤਰਾ ਅਤੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨਾਲ ਹਾਲ ਹੀ ਵਿੱਚ ਹੋਈ ਮੁਲਾਕਾਤ ਨੂੰ ਖ਼ੁਸ਼ੀ ਨਾਲ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਇਥੋਪੀਆ ਨਾਲ ਆਪਣੀ ਰਣਨੀਤਕ ਭਾਈਵਾਲੀ ਨੂੰ ਬਹੁਤ ਮਹੱਤਵ ਦਿੰਦਾ ਹੈ ਅਤੇ ਸਹਿਯੋਗ ਤੇ ਦੋਸਤੀ ਨੂੰ ਹੋਰ ਡੂੰਘਾ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹੈ।

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਵਿੱਚ ਕਿਹਾ:

“ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ, ਤੁਹਾਡੀਆਂ ਦਿਲੀਂ ਸ਼ੁਭਕਾਮਨਾਵਾਂ ਲਈ ਧੰਨਵਾਦ। ਮੈਂ ਵੀ ਤੁਹਾਨੂੰ ਇੱਕ ਹੋਰ ਕਾਰਜਕਾਲ ਲਈ ਅਹੁਦਾ ਸੰਭਾਲਣ ‘ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

ਮੈਂ ਪਿਛਲੇ ਸਾਲ ਦਸੰਬਰ ਵਿੱਚ ਆਪਣੀ ਇਥੋਪੀਆ ਯਾਤਰਾ ਅਤੇ ਨਵੀਂ ਦਿੱਲੀ ਵਿੱਚ ਸਾਡੀ ਹਾਲੀਆ ਮੁਲਾਕਾਤ ਨੂੰ ਖ਼ੁਸ਼ੀ ਨਾਲ ਯਾਦ ਕਰਦਾ ਹਾਂ। ਭਾਰਤ ਇਥੋਪੀਆ ਨਾਲ ਆਪਣੀ ਰਣਨੀਤਕ ਭਾਈਵਾਲੀ ਨੂੰ ਬਹੁਤ ਮਹੱਤਵ ਦਿੰਦਾ ਹੈ ਅਤੇ ਮੈਂ ਸਾਡੇ ਸਹਿਯੋਗ ਅਤੇ ਦੋਸਤੀ ਨੂੰ ਹੋਰ ਡੂੰਘਾ ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ। 

@AbiyAhmedAli”

***********

ਐੱਮਜੇਪੀਐੱਸ/ਐੱਸਐੱਸ/ਐੱਸਟੀ