ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਨਾਇਕ ਦਾ ਪ੍ਰਭਾਵ ਕਈ ਪੀੜ੍ਹੀਆਂ ਤੱਕ ਰਿਹਾ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਜਨਤਕ ਜੀਵਨ ਰਾਸ਼ਟਰ ਦੇ ਨਵ-ਨਿਰਮਾਣ ਦਾ ਮਾਧਿਅਮ ਬਣ ਸਕਦਾ ਹੈ।
ਪ੍ਰਧਾਨ ਮੰਤਰੀ ਨੇ ਐਮਰਜੈਂਸੀ ਦੌਰਾਨ ਲੋਕਨਾਇਕ ਜੇਪੀ ਦੀ ਨਿਡਰ ਆਵਾਜ਼ ਤੇ ਚੰਗੇ ਸ਼ਾਸਨ ਅਤੇ ਸਮਾਜ ਦੇ ਵਾਂਝੇ ਵਰਗਾਂ ਤੱਕ ਪਹੁੰਚਣ ਲਈ ਉਨ੍ਹਾਂ ਦੀ ਵਚਨਬੱਧਤਾ ‘ਤੇ ਵੀ ਜ਼ੋਰ ਦਿੱਤਾ।
ਸ਼੍ਰੀ ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਦਿਆਂ ਦੇਸ਼ ਉਨ੍ਹਾਂ ਦੇ ਆਦਰਸ਼ਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਸ੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਵਿੱਚ ਕਿਹਾ:
“ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦਾ ਪ੍ਰਭਾਵ ਕਈ ਪੀੜ੍ਹੀਆਂ ਤੱਕ ਰਿਹਾ। ਉਨ੍ਹਾਂ ਨੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਜਨਤਕ ਜੀਵਨ ਰਾਸ਼ਟਰ ਦੇ ਨਵ-ਨਿਰਮਾਣ ਦਾ ਮਾਧਿਅਮ ਬਣ ਸਕਦਾ ਹੈ। ਐਮਰਜੈਂਸੀ ਦੌਰਾਨ ਉਨ੍ਹਾਂ ਦੀ ਨਿਡਰ ਆਵਾਜ਼ ਵੀ ਜ਼ਿਕਰਯੋਗ ਸੀ।
ਲੋਕਨਾਇਕ ਜੇਪੀ ਚੰਗੇ ਸ਼ਾਸਨ ਨੂੰ ਯਕੀਨੀ ਬਣਾਉਣ ਅਤੇ ਸਮਾਜ ਦੇ ਹਾਸ਼ੀਏ ‘ਤੇ ਰਹਿਣ ਵਾਲੇ ਲੋਕਾਂ ਤੱਕ ਪਹੁੰਚਣ ਲਈ ਵੀ ਬਹੁਤ ਉਤਸ਼ਾਹਿਤ ਸਨ। ਵਿਕਸਿਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਦਿਆਂ ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ।”
Remembering Loknayak Jayaprakash Narayan on his birth anniversary. His appeal transcended generations. He inspired people to believe that public life could be an instrument of national renewal. His fearless voice during the Emergency was also noteworthy.
Loknayak JP also was passionate about ensuring good governance and reaching those who are at the margins of society. We remain committed to fulfilling his ideals as we work to build a Viksit Bharat.
— Narendra Modi (@narendramodi) October 11, 2026
****
ਐੱਮਜੇਪੀਐੱਸ/ਐੱਸਐੱਸ/ਵੀਜੇ
Remembering Loknayak Jayaprakash Narayan on his birth anniversary. His appeal transcended generations. He inspired people to believe that public life could be an instrument of national renewal. His fearless voice during the Emergency was also noteworthy. Loknayak JP also was passionate about ensuring good governance and reaching those who are at the margins of society. We remain committed to fulfilling his ideals as we work to build a Viksit Bharat.
— Narendra Modi (@narendramodi) October 11, 2026