Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਨਿੱਘੀ ਅਤੇ ਸਾਰਥਕ ਗੱਲਬਾਤ ਕੀਤੀ; ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਨਿੱਘੀ ਅਤੇ ਸਾਰਥਕ ਗੱਲਬਾਤ ਕੀਤੀ।

ਦੋਵੇਂ ਨੇਤਾ ਭਾਰਤ-ਕਨੇਡਾ ਸੰਬੰਧਾਂ ਵਿੱਚ ਸਕਾਰਾਤਮਿਕ ਗਤੀ ਨੂੰ ਅੱਗੇ ਵਧਾਉਣ ਅਤੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਅਤੇ ਲੋਕਾਂ ਦੇ ਆਪਸੀ ਸੰਬੰਧਾਂ ਸਮੇਤ ਰਣਨੀਤਕ ਭਾਈਵਾਲੀ ਦੇ ਪ੍ਰਮੁੱਖ ਖੇਤਰਾਂ ਵਿੱਚ ਠੋਸ ਨਤੀਜੇ ਹਾਸਲ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ‘ਤੇ ਸਹਿਮਤ ਹੋਏ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕਨੇਡਾ ਵੱਧ ਸਥਿਰ ਅਤੇ ਖ਼ੁਸ਼ਹਾਲ ਦੁਨੀਆ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ।

ਸ਼੍ਰੀ ਮੋਦੀ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਕਿਹਾ; 

“ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਨਿੱਘੀ ਅਤੇ ਸਾਰਥਕ ਗੱਲਬਾਤ ਹੋਈ।

ਅਸੀਂ ਭਾਰਤ-ਕਨੇਡਾ ਸੰਬੰਧਾਂ ਵਿੱਚ ਸਕਾਰਾਤਮਿਕ ਗਤੀ ਨੂੰ ਅੱਗੇ ਵਧਾਉਣ ਅਤੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਅਤੇ ਲੋਕਾਂ ਦੇ ਆਪਸੀ ਸੰਬੰਧਾਂ ਸਮੇਤ ਰਣਨੀਤਕ ਭਾਈਵਾਲੀ ਦੇ ਪ੍ਰਮੁੱਖ ਖੇਤਰਾਂ ਵਿੱਚ ਠੋਸ ਨਤੀਜੇ ਹਾਸਲ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ‘ਤੇ ਸਹਿਮਤ ਹੋਏ। 

ਭਾਰਤ ਅਤੇ ਕਨੇਡਾ ਮਿਲ ਕੇ ਵੱਧ ਸਥਿਰ ਅਤੇ ਖ਼ੁਸ਼ਹਾਲ ਦੁਨੀਆ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ। @MarkJCarney”

****

ਐੱਮਜੇਪੀਐੱਸ/ਐੱਸਐੱਸ/ਐੱਸਟੀ