ਕੈਨੇਡਾ ਦੀ ਵਿਦੇਸ਼ ਮੰਤਰੀ ਮਹਾਮਹਿਮ ਸੁਸ਼੍ਰੀ ਅਨੀਤਾ ਆਨੰਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼੍ਰੀ ਆਨੰਦ ਨੇ ਆਪਸੀ ਹਿੱਤ ਦੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਜਾਰੀ ਯਤਨਾਂ ‘ਤੇ ਚਰਚਾ ਕੀਤੀ। ਇਹਨਾਂ ਖੇਤਰਾਂ ਵਿੱਚ ਵਪਾਰ, ਵਿਗਿਆਨ ਅਤੇ ਤਕਨਾਲੋਜੀ, ਰੱਖਿਆ, ਸੁਰੱਖਿਆ, ਊਰਜਾ, ਸਿੱਖਿਆ, ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਸਬੰਧ ਅਤੇ ਬਹੁਪੱਖੀ ਸਹਿਯੋਗ ਸ਼ਾਮਲ ਹਨ।
ਪ੍ਰਧਾਨ ਮੰਤਰੀ ਨੇ ਦੁਵੱਲੀ ਗੱਲਬਾਤ ਦੀ ਗਤੀ ਨੂੰ ਬਣਾਏ ਰੱਖਣ ਅਤੇ ਉਸਨੂੰ ਠੋਸ ਨਤੀਜਿਆਂ ਵਿੱਚ ਬਦਲਣ ਦੇ ਮਹੱਤਵ ‘ਤੇ ਜ਼ੋਰ ਦਿੱਤਾ, ਜਿਸ ਵਿੱਚ ‘ਵਿਆਪਕ ਆਰਥਿਕ ਭਾਈਵਾਲੀ ਸਮਝੌਤੇ’ (ਸੀਈਪੀਏ) ‘ਤੇ ਗੱਲਬਾਤ ਨੂੰ ਜਲਦ ਪੂਰਾ ਕਰਨਾ ਵੀ ਸ਼ਾਮਲ ਹੈ।
ਦੋਵਾਂ ਨੇਤਾਵਾਂ ਨੇ ਆਪਸੀ ਹਿੱਤ ਦੇ ਖੇਤਰੀ ਅਤੇ ਆਲਮੀ ਘਟਨਾਵਾਂ ‘ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਾਰਨੀ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅੱਗੇ ਵੀ ਉਨ੍ਹਾਂ ਨਾਲ ਗੱਲਬਾਤ ਜਾਰੀ ਰੱਖਣ ਲਈ ਉਤਸੁਕ ਹਨ।
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
Pleased to meet Canadian Foreign Minister Anita Anand. We had a productive discussion on further strengthening India-Canada ties in trade, technology, security, energy, education and people-to-people exchanges. India is committed to building a constructive and forward-looking strategic partnership with Canada that delivers tangible benefits to the people of both countries. @AnitaAnandMP
— Narendra Modi (@narendramodi) October 14, 2026