Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੇਵੀ ਦੁਰਗਾ ਦੇ ਅਸ਼ੀਰਵਾਦ ਅਤੇ ਰਾਖੀ ਦੀ ਕਿਰਪਾ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਜੋ ਭਗਤ ਦੇਵੀ ਦੁਰਗਾ ਨੂੰ ਸ਼ਰਧਾ ਨਾਲ ਯਾਦ ਕਰਦੇ ਹਨ, ਉਨ੍ਹਾਂ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਮਿਲਦੀ ਹੈ। ਸਲੋਕ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੇਵੀ ਦੁਰਗਾ ਧਿਆਨ ਲਗਾਉਣ ਵਾਲਿਆਂ ਦੀ ਹਰ ਤਰ੍ਹਾਂ ਦੀਆਂ ਮੁਸੀਬਤਾਂ ਤੋਂ ਰਾਖੀ ਕਰਦੀ ਹੈ ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦੇ ਹੋਏ ਐੱਕਸ ’ਤੇ ਲਿਖਿਆ;

 “यैस्तु भक्त्या स्मृता नूनं तेषां वृद्धिः प्रजायते।
ये त्वां स्मरन्ति देवेशि रक्षसे तान्न संशयः॥”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ