Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਪ੍ਰਣਵ ਸੂਰਮਾ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ51/52/53 ਮੁਕਾਬਲੇ ਵਿੱਚ ਰਿਕਾਰਡ-ਤੋੜ ਥ੍ਰੋਅ ਨਾਲ ਸੋਨੇ ਦਾ ਤਗ਼ਮਾ ਜਿੱਤਣ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰਣਵ ਸੂਰਮਾ ਨੂੰ ਵਧਾਈ ਦਿੱਤੀ ਹੈ।

ਇਹ ਦੱਸਦਿਆਂ ਕਿ ਨਵਾਂ ਏਸ਼ਿਆਈ ਰਿਕਾਰਡ ਬਣਾਉਣਾ ਇਸ ਵੱਕਾਰੀ ਤਗ਼ਮੇ ਅਤੇ ਜਿੱਤ ਨੂੰ ਹੋਰ ਵੀ ਖਾਸ ਬਣਾਉਂਦਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਣਵ ਦੀ ਤਾਕਤ, ਦ੍ਰਿੜ੍ਹ ਇਰਾਦਾ ਅਤੇ ਮੁਕਾਬਲੇਬਾਜ਼ੀ ਦੀ ਭਾਵਨਾ ਇੱਕ ਪ੍ਰੇਰਨਾ ਹੈ। ਪ੍ਰਧਾਨ ਮੰਤਰੀ ਨੇ ਇਸ ਇਤਿਹਾਸਕ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਇੱਕ ਵੱਕਾਰੀ ਤਗ਼ਮਾ ਅਤੇ ਏਸ਼ਿਆਈ ਖੇਡਾਂ ਦਾ ਰਿਕਾਰਡ! 

ਪ੍ਰਣਵ ਸੂਰਮਾ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ, ਰਿਕਾਰਡ-ਤੋੜ ਥ੍ਰੋਅ ਨਾਲ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ51/52/53 ਮੁਕਾਬਲੇ ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਹੈ। ਨਵਾਂ ਏਸ਼ਿਆਈ ਰਿਕਾਰਡ ਕਾਇਮ ਕਰਨਾ ਇਸ ਜਿੱਤ ਨੂੰ ਹੋਰ ਵੀ ਸ਼ਾਨਦਾਰ ਬਣਾ ਦਿੰਦਾ ਹੈ। ਪ੍ਰਣਵ ਦੀ ਤਾਕਤ, ਦ੍ਰਿੜ੍ਹ ਇਰਾਦਾ ਅਤੇ ਮੁਕਾਬਲੇਬਾਜ਼ੀ ਦੀ ਭਾਵਨਾ ਪ੍ਰੇਰਨਾਦਾਇਕ ਹੈ। ਇਸ ਇਤਿਹਾਸਕ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਧਾਈਆਂ: PM @narendramodi”

 

****

 

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ