Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਪ੍ਰੀਤੀ ਪਾਲ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 200 ਮੀਟਰ ਟੀ35 ਈਵੈਂਟ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਲਈ ਪ੍ਰੀਤੀ ਪਾਲ ਨੂੰ ਵਧਾਈ ਦਿੱਤੀ।

ਇਹ ਜ਼ਿਕਰ ਕਰਦਿਆਂ ਕਿ ਉਹ ਲਗਨ ਅਤੇ ਸਮਰਪਣ ਦੀ ਇੱਕ ਸ਼ਾਨਦਾਰ ਮਿਸਾਲ ਹਨ, ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਸੇ ਲੈਅ ਨੂੰ ਕਾਇਮ ਰੱਖੇਗੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:

“ਲਗਨ ਅਤੇ ਸਮਰਪਣ ਦੀ ਇੱਕ ਸ਼ਾਨਦਾਰ ਮਿਸਾਲ।

ਪ੍ਰੀਤੀ ਪਾਲ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 200 ਮੀਟਰ ਟੀ35 ਈਵੈਂਟ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਉਨ੍ਹਾਂ ਨੂੰ ਵਧਾਈ! ਕਾਮਨਾ ਹੈ ਕਿ ਉਹ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਸੇ ਲੈਅ ਨੂੰ ਕਾਇਮ ਰੱਖੇ। ਮੇਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ