Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਿਮਰਨ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 200 ਮੀਟਰ ਟੀ12 ਈਵੈਂਟ ਵਿੱਚ ਨਵੇਂ ਰਿਕਾਰਡ ਦੇ ਨਾਲ ਸੋਨ ਤਮਗ਼ਾ ਜਿੱਤਣ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਿਮਰਨ ਨੂੰ ਵਧਾਈ ਦਿੱਤੀ।

ਇਹ ਜ਼ਿਕਰ ਕਰਦਿਆਂ ਕਿ ਪਿਛਲੇ ਸੰਸਕਰਣ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਤੋਂ ਲੈ ਕੇ ਰਿਕਾਰਡ ਤੋੜ ਪ੍ਰਦਰਸ਼ਨ ਨਾਲ ਸੋਨ ਤਮਗ਼ਾ ਜਿੱਤਣ ਤੱਕ ਦਾ ਉਨ੍ਹਾਂ ਦਾ ਸਫ਼ਰ ਉੱਤਮਤਾ ਦੀ ਭਾਵਨਾ ਨੂੰ ਦਰਸਾਉਂਦਾ ਹੈ, ਸ਼੍ਰੀ ਮੋਦੀ ਨੇ ਕਾਮਨਾ ਕੀਤੀ ਕਿ ਉਹ ਲਗਾਤਾਰ ਔਕੜਾਂ ਨੂੰ ਪਾਰ ਕਰਦੇ ਰਹਿਣ ਅਤੇ ਨਵੇਂ ਮਾਪਦੰਡ ਸਥਾਪਤ ਕਰਦੇ ਰਹਿਣ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:

“ਸੋਨ ਤਮਗ਼ਾ ਅਤੇ ਇੱਕ ਨਵਾਂ ਰਿਕਾਰਡ!

ਸਿਮਰਨ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 200 ਮੀਟਰ ਟੀ12 ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸੋਨ ਤਮਗ਼ਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈ।

ਪਿਛਲੇ ਸੰਸਕਰਣ ਵਿੱਚ ਚਾਂਦੀ ਦੇ ਤਮਗੇ ਤੋਂ ਲੈ ਕੇ ਰਿਕਾਰਡ ਤੋੜ ਪ੍ਰਦਰਸ਼ਨ ਨਾਲ ਸੋਨ ਤਮਗ਼ਾ ਜਿੱਤਣ ਤੱਕ ਦਾ ਉਨ੍ਹਾਂ ਦਾ ਸਫ਼ਰ ਉੱਤਮਤਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਕਾਮਨਾ ਹੈ ਕਿ ਉਹ ਲਗਾਤਾਰ ਔਕੜਾਂ ਨੂੰ ਪਾਰ ਕਰਦੇ ਰਹਿਣ ਅਤੇ ਨਵੇਂ ਮਾਪਦੰਡ ਸਥਾਪਤ ਕਰਦੇ ਰਹਿਣ: ਪ੍ਰਧਾਨ ਮੰਤਰੀ @narendramodi”

*********

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ