Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਮਰਤਾ ਅਤੇ ਨਿਰੰਤਰ ਸਿੱਖਦੇ ਰਹਿਣ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਜਿਸ ਵਿੱਚ ਸੀਮਤ ਸਫਲਤਾ ’ਤੇ ਵੀ ਨਿਮਰ ਬਣੇ ਰਹਿਣ ਅਤੇ ਨਿਰੰਤਰ ਸਿੱਖਦੇ ਰਹਿਣ ਤੇ ਅੱਗੇ ਵਧਣ ਦੀ ਲੋੜ ਦੇ ਮਹੱਤਵ ਨੂੰ ਉਜਾਗਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“खद्योतो द्योतते तावद् यावन्नोदयते शशी।

उदिते तु सहस्रांशौ न खद्योतो न चन्द्रमाः।।”

ਜੁਗਨੂੰ ਸਿਰਫ਼ ਚੰਦਰਮਾ ਦੀ ਅਣਹੋਂਦ ਵਿੱਚ ਹੀ ਚਮਕਦਾ ਦਿਖਾਈ ਦਿੰਦਾ ਹੈ। ਪਰ ਜਦੋਂ ਸੂਰਜ ਚੜ੍ਹਦਾ ਹੈ, ਤਾਂ ਨਾ ਜੁਗਨੂੰ ਦੀ ਚਮਕ ਦਿਖਾਈ ਦਿੰਦੀ ਹੈ ਅਤੇ ਨਾ ਹੀ ਚੰਦਰਮਾ ਦਿਖਾਈ ਦਿੰਦਾ ਹੈ। ਇਸੇ ਤਰ੍ਹਾਂ, ਕਿਸੇ ਛੋਟੀ ਸਫ਼ਲਤਾ ਦਾ ਮਹੱਤਵ ਉਦੋਂ ਤੱਕ ਹੀ ਰਹਿੰਦਾ ਹੈ, ਜਦੋਂ ਤੱਕ ਉਸ ਨਾਲੋਂ ਵੱਡੀ ਕੋਈ ਸਫ਼ਲਤਾ ਸਾਹਮਣੇ ਨਹੀਂ ਆ ਜਾਂਦੀ। ਇਸ ਲਈ, ਸੀਮਤ ਸਫ਼ਲਤਾ ’ਤੇ ਹੰਕਾਰੀ ਹੋਣ ਦੀ ਬਜਾਏ ਨਿਮਰ ਬਣੇ ਰਹਿਣਾ ਚਾਹੀਦਾ ਹੈ ਅਤੇ ਨਿਰੰਤਰ ਸਿੱਖਦੇ ਹੋਏ ਅੱਗੇ ਵਧਦੇ ਰਹਿਣਾ ਚਾਹੀਦਾ ਹੈ।

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ