Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਹਿਮਾਂਸ਼ੂ ਨਾਂਦਲ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਬ੍ਰੈਸਟਸਟ੍ਰੋਕ ਐੱਸਬੀ11 ਮੁਕਾਬਲੇ ਵਿੱਚ ਬਹੁਤ ਵਧੀਆ ਸਮੇਂ ਦੇ ਨਾਲ ਕਾਂਸੇ ਦਾ ਤਗ਼ਮਾ ਜਿੱਤ ਕੇ ਭਾਰਤ ਦੇ ਖਾਤੇ ਵਿੱਚ ਇੱਕ ਹੋਰ ਤਗ਼ਮਾ ਜੋੜਨ ’ਤੇ ਹਿਮਾਂਸ਼ੂ ਨਾਂਦਲ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਖੇਡ ਉੱਤਮਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸ਼ਲਾਘਾਯੋਗ ਹੈ, ਅਤੇ ਉਨ੍ਹਾਂ ਨੇ ਆਉਣ ਵਾਲੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਆਪਣੇ ਐੱਕਸ ਹੈਂਡਲ ’ਤੇ ਪੋਸਟ ਕੀਤਾ:

“ਹਿਮਾਂਸ਼ੂ ਨਾਂਦਲ ਨੇ ਭਾਰਤ ਦੇ ਖਾਤੇ ਵਿੱਚ ਇੱਕ ਹੋਰ ਤਗ਼ਮਾ ਜੋੜਿਆ ਹੈ! ਬਹੁਤ ਵਧੀਆ ਸਮੇਂ ਦੇ ਨਾਲ, ਉਨ੍ਹਾਂ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਬ੍ਰੈਸਟਸਟ੍ਰੋਕ ਐੱਸਬੀ11 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ ਹੈ। ਖੇਡ ਉੱਤਮਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸ਼ਲਾਘਾਯੋਗ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਆਉਣ ਵਾਲੇ ਯਤਨਾਂ ਲਈ ਸ਼ੁਭਕਾਮਨਾਵਾਂ: PM @narendramodi”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ