Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਭਾਗਿਆਸ਼੍ਰੀ ਜਾਧਵ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਗਿਆਸ਼੍ਰੀ ਜਾਧਵ ਨੂੰ ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾ ਸ਼ੌਟ ਪੁੱਟ ਐੱਫ34 ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਅਤੇ ਆਪਣੇ ਸਰਬੋਤਮ ਨਿੱਜੀ ਪ੍ਰਦਰਸ਼ਨ ਨਾਲ ਚਾਂਦੀ ਦਾ ਤਗ਼ਮਾ ਜਿੱਤ ਕੇ ਇੱਕ ਵਾਰ ਫਿਰ ਭਾਰਤ ਨੂੰ ਮਾਣ ਮਹਿਸੂਸ ਕਰਵਾਉਣ ’ਤੇ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ ਸੰਸਕਰਣ ਦੀ ਤੁਲਨਾ ਵਿੱਚ ਆਪਣੇ ਪ੍ਰਦਰਸ਼ਨ ਵਿੱਚ ਸੁਧਾਰ ਕਰਦੇ ਹੋਏ ਉਨ੍ਹਾਂ ਨੇ ਸ਼ਾਨਦਾਰ ਨਿਰੰਤਰਤਾ ਅਤੇ ਲਗਾਤਾਰ ਬਿਹਤਰ ਕਰਨ ਦਾ ਦ੍ਰਿੜ੍ਹ ਸੰਕਲਪ ਪ੍ਰਦਰਸ਼ਿਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਇਸ ਯੋਗ ਸਫ਼ਲਤਾ ਲਈ ਭਾਗਿਆਸ਼੍ਰੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਅਸਲ ਵਿੱਚ ਪ੍ਰੇਰਣਾਦਾਇਕ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

“ਏਸ਼ਿਆਈ ਪੈਰਾ ਖੇਡਾਂ ਵਿੱਚ ਇੱਕ ਹੋਰ ਚਾਂਦੀ ਦਾ ਤਗ਼ਮਾ ਅਤੇ ਨਿੱਜੀ ਸਰਬੋਤਮ ਪ੍ਰਦਰਸ਼ਨ! 

ਭਾਗਿਆਸ਼੍ਰੀ ਜਾਧਵ ਨੇ ਮਹਿਲਾ ਸ਼ੌਟ ਪੁੱਟ ਐੱਫ34 ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਦੇ ਨਾਲ ਚਾਂਦੀ ਦਾ ਤਗ਼ਮਾ ਜਿੱਤ ਕੇ ਇੱਕ ਵਾਰ ਫਿਰ ਭਾਰਤ ਨੂੰ ਮਾਣ ਮਹਿਸੂਸ ਕਰਵਾਇਆ ਹੈ। ਪਿਛਲੇ ਸੰਸਕਰਣ ਦੀ ਤੁਲਨਾ ਵਿੱਚ ਆਪਣੇ ਪ੍ਰਦਰਸ਼ਨ ਵਿੱਚ ਸੁਧਾਰ ਕਰਦੇ ਹੋਏ ਉਨ੍ਹਾਂ ਨੇ ਸ਼ਾਨਦਾਰ ਨਿਰੰਤਰਤਾ ਅਤੇ ਲਗਾਤਾਰ ਬਿਹਤਰ ਕਰਨ ਦਾ ਦ੍ਰਿੜ੍ਹ ਸੰਕਲਪ ਪ੍ਰਦਰਸ਼ਿਤ ਕੀਤਾ ਹੈ। ਇਸ ਯੋਗ ਸਫ਼ਲਤਾ ਲਈ ਭਾਗਿਆਸ਼੍ਰੀ ਨੂੰ ਵਧਾਈ। ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਵਾਕਈ ਪ੍ਰੇਰਣਾਦਾਇਕ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ