Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਨਿਤਿਆ ਸਰੇ ਸੁਮਤੀ ਸਿਵਨ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾਵਾਂ ਦੇ ਸਿੰਗਲਜ਼ ਐੱਸਐੱਚ6 ਈਵੈਂਟ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਨਿਤਿਆ ਸਰੇ ਸੁਮਤੀ ਸਿਵਨ ਨੂੰ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੋਂ ਬਾਅਦ ਇਸ ਵਾਰ ਚਾਂਦੀ ਦਾ ਤਮਗਾ ਜਿੱਤਣਾ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਹ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਲਈ ਹੋਰ ਪ੍ਰਾਪਤੀਆਂ ਹਾਸਲ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾਵਾਂ ਦੇ ਸਿੰਗਲਜ਼ ਐੱਸਐੱਚ6 ਈਵੈਂਟ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਨਿਤਿਆ ਸਰੇ ਸੁਮਤੀ ਸਿਵਨ ਨੂੰ ਵਧਾਈਆਂ! ਪਿਛਲੇ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੋਂ ਬਾਅਦ ਇਸ ਵਾਰ ਚਾਂਦੀ ਦਾ ਤਮਗਾ ਜਿੱਤਣਾ ਇੱਕ ਸ਼ਾਨਦਾਰ ਪ੍ਰਾਪਤੀ ਹੈ। ਕਾਮਨਾ ਹੈ ਕਿ ਉਹ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਰਹੇ ਅਤੇ ਦੇਸ਼ ਦਾ ਮਾਣ ਵਧਾਉਂਦੀ ਰਹੇ: ਪ੍ਰਧਾਨ ਮੰਤਰੀ @narendramodi”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ