ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਮੌਕੇ ‘ਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਪੂਰੇ ਦੇਸ਼ ਨੂੰ ਰੁਸ਼ਨਾਅ ਦਿੰਦਾ ਹੈ ਅਤੇ ਹਨੇਰੇ ‘ਤੇ ਜਿੱਤ ਪ੍ਰਾਪਤ ਕਰਨ ਦੇ ਦ੍ਰਿੜ੍ਹ ਸੰਕਲਪ ਨੂੰ ਦਰਸਾਉਂਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਇਹ ਤਿਉਹਾਰ ਅਤੇ ਆਉਣ ਵਾਲਾ ਸਮਾਂ ਹਰ ਕਿਸੇ ਦੇ ਜੀਵਨ ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।
ਸ਼੍ਰੀ ਮੋਦੀ ਨੇ ਕਿਹਾ ਕਿ ਉਹ ਦੀਵਾਲੀ ਬਹੁਤ ਉਤਸ਼ਾਹ ਨਾਲ ਮਨਾਉਂਦੇ ਹਨ ਅਤੇ ਪਿਛਲੇ ਸਾਲਾਂ ਵਾਂਗ, ਉਹ ਦੇਸ਼ ਦੇ ਬਹਾਦਰ ਜਵਾਨਾਂ ਨਾਲ ਇਹ ਤਿਉਹਾਰ ਮਨਾਉਣ ਦੀ ਪਰੰਪਰਾ ਨੂੰ ਜਾਰੀ ਰੱਖਣਗੇ।
ਦੀਵਾਲੀ ਦੀਆਂ ਵਧਾਈਆਂ ਵਾਲਾ ਇੱਕ ਵੀਡੀਓ ਸੁਨੇਹਾ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ‘ਐਕਸ’ ‘ਤੇ ਲਿਖਿਆ:
“ਤੁਹਾਨੂੰ ਦੀਵਾਲੀ ਦੀਆਂ ਬਹੁਤ-ਬਹੁਤ ਵਧਾਈਆਂ!”
Have a great Diwali! https://t.co/YbFVq7tHmx
— Narendra Modi (@narendramodi) November 7, 2026
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
Have a great Diwali! https://t.co/YbFVq7tHmx
— Narendra Modi (@narendramodi) November 7, 2026