Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦਾ ਅੰਡਰ-19 ਏਸ਼ੀਆ ਕੱਪ 2026 ਜਿੱਤਣ ’ਤੇ ਭਾਰਤੀ ਪੁਰਸ਼ ਅੰਡਰ-19 ਕ੍ਰਿਕਟ ਟੀਮ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਦਿਨ ਨੂੰ ਭਾਰਤੀ ਕ੍ਰਿਕਟ ਲਈ ਇੱਕ ਸ਼ਾਨਦਾਰ ਦਿਨ ਦੱਸਿਆ ਅਤੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਨ ਅਤੇ ਪੁਰਸ਼ਾਂ ਦਾ ਅੰਡਰ-19 ਏਸ਼ੀਆ ਕੱਪ 2026 ਜਿੱਤਣ ਲਈ ਨੌਜਵਾਨ ਕ੍ਰਿਕਟਰਾਂ ’ਤੇ ਬੇਹੱਦ ਮਾਣ ਪ੍ਰਗਟਾਇਆ।

ਇਹ ਕਹਿੰਦਿਆਂ ਕਿ ਉਨ੍ਹਾਂ ਦੀ ਸਫ਼ਲਤਾ ਕਈ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ, ਪ੍ਰਧਾਨ ਮੰਤਰੀ ਨੇ ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਭਾਰਤੀ ਕ੍ਰਿਕਟ ਲਈ ਸ਼ਾਨਦਾਰ ਦਿਨ!

ਅੱਜ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਅਤੇ ਪੁਰਸ਼ਾਂ ਦਾ ਅੰਡਰ-19 ਏਸ਼ੀਆ ਕੱਪ 2026 ਜਿੱਤਣ ਲਈ ਸਾਨੂੰ ਆਪਣੇ ਨੌਜਵਾਨ ਕ੍ਰਿਕਟਰਾਂ ’ਤੇ ਬੇਹੱਦ ਮਾਣ ਹੈ। ਉਨ੍ਹਾਂ ਦੀ ਸਫ਼ਲਤਾ ਕਈ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।

ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।”

***********

ਐੱਮਜੇਪੀਐੱਸ/ਐੱਸਐੱਸ/ਪੀਆਰਕੇ