ਅੱਜ, ਮੈਂ ਰਾਸ਼ਟਰਪਤੀ ਫਰਡੀਨੈਂਡ ਆਰ. ਮਾਰਕੋਸ ਜੂਨੀਅਰ ਦੇ ਸੱਦੇ ’ਤੇ 17 ਨਵੰਬਰ, 2026 ਨੂੰ ਹੋਣ ਵਾਲੇ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਮਨੀਲਾ ਦੀ ਯਾਤਰਾ ’ਤੇ ਰਵਾਨਾ ਹੋ ਰਿਹਾ ਹਾਂ।
ਆਸੀਆਨ (ASEAN) ਦੇਸ਼ਾਂ ਨਾਲ ਸਾਡੇ ਸਬੰਧ ਭਾਰਤ ਦੀ ਐਕਟ ਈਸਟ ਨੀਤੀ ਦੇ ਕੇਂਦਰ ਵਿੱਚ ਹਨ ਅਤੇ ਸਾਡੇ ਮਹਾਸਾਗਰ (MAHASAGAR) ਵਿਜ਼ਨ ਵਿੱਚ ਇਨ੍ਹਾਂ ਦਾ ਮਹੱਤਵਪੂਰਨ ਸਥਾਨ ਹੈ। ਸਦੀਆਂ ਪੁਰਾਣੇ ਸੱਭਿਆਚਾਰਕ ਅਦਾਨ-ਪ੍ਰਦਾਨ ’ਤੇ ਅਧਾਰਿਤ ਸਾਡੇ ਸਬੰਧ ਅੱਜ ਵਪਾਰ, ਸੰਪਰਕ, ਸਮੁੰਦਰੀ ਸੁਰੱਖਿਆ, ਤਕਨਾਲੋਜੀ ਅਤੇ ਜਨ-ਜਨ ਦੇ ਆਪਸੀ ਸਬੰਧਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਫੈਲੇ ਇੱਕ ਗਤੀਸ਼ੀਲ ਭਾਈਵਾਲੀ ਵਜੋਂ ਵਿਕਸਤ ਹੋਏ ਹਨ।
ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ, ਮੈਂ ਸਾਡੀ ਵਿਆਪਕ ਰਣਨੀਤਕ ਭਾਈਵਾਲੀ ਦੀ ਤਰੱਕੀ ਨੂੰ ਅੱਗੇ ਵਧਾਉਣ ਅਤੇ ਵਿਕਾਸ, ਸੰਪਰਕ ਅਤੇ ਖ਼ੁਸ਼ਹਾਲੀ ਦੇ ਸਾਡੇ ਸਾਂਝੇ ਟੀਚਿਆਂ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਹੋਰ ਮੈਂਬਰ ਦੇਸ਼ਾਂ ਦੇ ਨੇਤਾਵਾਂ ਨਾਲ ਮਿਲ ਕੇ ਕਮ ਕਰਨ ਲਈ ਉਤਸੁਕ ਹਾਂ।
ਪੂਰਬੀ ਏਸ਼ੀਆ ਸਿਖਰ ਸੰਮੇਲਨ ਖੇਤਰੀ ਅਤੇ ਆਲਮੀ ਚੁਣੌਤੀਆਂ ’ਤੇ ਗੱਲਬਾਤ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ। ਮੈਂ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਸਬੰਧ ਵਿੱਚ ਇਸ ਵਿੱਚ ਹਿੱਸਾ ਲੈਣ ਵਾਲੇ ਨੇਤਾਵਾਂ ਨਾਲ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਉਤਸੁਕ ਹਾਂ।
ਮੈਂ ਫਿਲਪੀਨਜ਼ ਵਿੱਚ ਰਹਿ ਰਹੇ ਜੋਸ਼ੀਲੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਵੀ ਉਤਸੁਕ ਹਾਂ, ਜਿਨ੍ਹਾਂ ਦਾ ਯੋਗਦਾਨ ਸਾਡੇ ਦੋਵਾਂ ਦੇਸ਼ਾਂ ਵਿਚਕਾਰ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਦਾ ਹੈ।
ਮੈਨੂੰ ਵਿਸ਼ਵਾਸ ਹੈ ਕਿ ਇਹ ਯਾਤਰਾ ਆਸੀਆਨ ਨਾਲ ਭਾਰਤ ਦੀ ਭਾਈਵਾਲੀ ਨੂੰ ਨਵੀਂ ਊਰਜਾ ਪ੍ਰਦਾਨ ਕਰੇਗੀ ਅਤੇ ਸ਼ਾਂਤਮਈ, ਖ਼ੁਸ਼ਹਾਲ ਅਤੇ ਮਜ਼ਬੂਤ ਹਿੰਦ-ਪ੍ਰਸ਼ਾਂਤ ਖੇਤਰ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ।
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
Will be in Manila, Philippines later today and tomorrow to attend the following programmes: 23rd ASEAN-India Summit. 21st East Asia Summit India attaches immense importance to close friendship with ASEAN nations. I’m also looking forward to interacting with the Indian community based in the Philippines. https://t.co/xmAZDNtrFw
— Narendra Modi (@narendramodi) November 16, 2026