Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਓਲੰਪਿਕ ਦੇ ਸੁਪਨੇ ਰਾਹੀਂ ਦੇਸ਼ ਭਰ ਦੀਆਂ ਮਹਿਲਾਵਾਂ ਲਈ ਨਵੇਂ ਮੌਕੇ ਖੁੱਲ੍ਹਣ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦਾ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਉਜਾਗਰ ਕੀਤਾ ਗਿਆ ਹੈ ਕਿ ਓਲੰਪਿਕ ਦਾ ਸੁਪਨਾ ਸਮੁੱਚੇ ਭਾਰਤ ਦੀਆਂ ਮਹਿਲਾਵਾਂ ਲਈ ਨਵੇਂ ਮੌਕੇ ਕਿਵੇਂ ਖੋਲ੍ਹ ਸਕਦਾ ਹੈ।

ਸਿੰਧੂ ਨੇ ਉਜਾਗਰ ਕੀਤਾ ਕਿ ਸਾਲ 2036 ਦੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਭਾਰਤ ਦੀ ਇੱਛਾ ਖੇਡਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰ ਸਕਦੀ ਹੈ, ਜ਼ਮੀਨੀ ਪੱਧਰ ‘ਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀ ਹੈ ਅਤੇ ਵਿੱਤੀ ਅਜ਼ਾਦੀ ਦੇ ਰਾਹ ਖੋਲ੍ਹ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਅਸਮਿਤਾ‘ ਵਰਗੀਆਂ ਪਹਿਲਕਦਮੀਆਂ ਅਤੇ ਖਿਡਾਰਨਾਂ ਦੀ ਅਗਲੀ ਪੀੜ੍ਹੀ ਨੂੰ ਪ੍ਰੇਰਿਤ ਕਰਨ ਵਿੱਚ ਖੇਡ ਪ੍ਰਾਪਤੀਆਂ ਦੀ ਭੂਮਿਕਾ ‘ਤੇ ਵੀ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ:

“ਓਲੰਪਿਕ ਦਾ ਸੁਪਨਾ ਸਮੁੱਚੇ ਭਾਰਤ ਦੀਆਂ ਮਹਿਲਾਵਾਂ ਲਈ ਨਵੇਂ ਮੌਕੇ ਖੋਲ੍ਹ ਸਕਦਾ ਹੈ।

ਪ੍ਰਸਿੱਧ ਬੈਡਮਿੰਟਨ ਖਿਡਾਰਨ @Pvsindhu1 ਨੇ ਇਸ ਬਾਰੇ ਲਿਖਿਆ ਹੈ ਕਿ ਸਾਲ 2036 ਦੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਭਾਰਤ ਦੀ ਇੱਛਾ ਖੇਡਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਕਿਵੇਂ ਉਤਸ਼ਾਹਿਤ ਕਰ ਸਕਦੀ ਹੈ, ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀ ਹੈ ਅਤੇ ਵਿੱਤੀ ਅਜ਼ਾਦੀ ਦੇ ਰਾਹ ਖੋਲ੍ਹ ਸਕਦੀ ਹੈ।

ਉਨ੍ਹਾਂ ਨੇ ‘ਅਸਮਿਤਾ‘ ਵਰਗੀਆਂ ਪਹਿਲਕਦਮੀਆਂ ਅਤੇ ਖਿਡਾਰਨਾਂ ਦੀ ਅਗਲੀ ਪੀੜ੍ਹੀ ਨੂੰ ਪ੍ਰੇਰਿਤ ਕਰਨ ਵਿੱਚ ਖੇਡ ਪ੍ਰਾਪਤੀਆਂ ਦੀ ਭੂਮਿਕਾ ਨੂੰ ਵੀ ਉਜਾਗਰ ਕੀਤਾ ਹੈ।”

https://www.hindustantimes.com/opinion/india-hosting-the-olympics-will-empower-its-women-101795631127186.html

******

ਐੱਨਕੇਆਰਐੱਮ/ਐੱਸਐੱਸ/ਐੱਸਐੱਸ