Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪੱਛਮੀ ਬੰਗਾਲ ਵਿੱਚ ਭਗਦੜ ‘ਚ ਹੋਏ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਨੇ ਦੁਖ ਪ੍ਰਗਟਾਇਆ; 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਪ੍ਰਵਾਨ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਵਿੱਚ ਭਗਦੜ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਪੱਛਮੀ ਬੰਗਾਲ ਵਿੱਚ ਭਗਦੜ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਹੈ। ਮੈਂ ਦੁਖੀ ਪਰਿਵਾਰਾਂ ਨਾਲ ਹਾਂ।

ਪੱਛਮੀ ਬੰਗਾਲ ਵਿੱਚ ਭਗਦੜ ਵਿੱਚ ਜ਼ਖ਼ਮੀ ਹੋਣ ਵਾਲਿਆਂ ਲਈ ਪ੍ਰਾਰਥਨਾ ਕਰਦਾ ਹਾਂ ਕਿ ਉਹ ਜਲਦੀ ਸਿਹਤਯਾਬ ਹੋਣ।”

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਲਈ 2 ਲੱਖ ਰੁਪਏ ਅਤੇ ਭਗਦੜ ਵਿੱਚ ਜ਼ਖ਼ਮੀ ਹੋਣ ਵਾਲਿਆਂ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ ਵੀ ਪ੍ਰਵਾਨ ਕੀਤੀ ਹੈ।

ਏਕੇਟੀ/ਐੱਨਟੀ