Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਸ੍ਰੀ ਜੈਕਸ ਔਡੀਬਰਟ (Mr. Jacques Audibert) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਆਪਣੇ 2015 ਦੇ ਦੌਰੇ ਅਤੇ ਰਾਸ਼ਟਰਪਤੀ ਔਲਾਂਦ ( President Hollande)ਵੱਲੋਂ ਗਣਤੰਤਰ ਦਿਵਸ 2016 ਮੌਕੇ ਮੁੱਖ ਮਹਿਮਾਨ ਵਜੋਂ ਕੀਤੇ ਦੌਰੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਦੌਰਿਆਂ ਦੇ ਆਦਾਨ-ਪ੍ਰਦਾਨ ਨੇ ਆਉਣ ਵਾਲੇ ਸਾਲਾਂ ਲਈ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨੀਂਹ ਰੱਖੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਫਰਾਂਸ ਦਰਮਿਆਨ ਦੁਵੱਲੇ ਸਬੰਧਾਂ ਨੂੰ ਰੱਖਿਆ, ਪੁਲਾੜ ਅਤੇ ਸਿਵਲ ਨਿਊਕਲੀਅਰ ਸਹਿਯੋਗ ਤੋਂ ਵੱਡੇ ਖੇਤਰਾਂ ਵਿਸ਼ੇਸ਼ ਤੌਰ ‘ਤੇ ਦਹਿਸ਼ਤਗਰਦੀ ਦਾ ਮੁਕਾਬਲਾ, ਸਮੁੰਦਰੀ ਸੁਰੱਖਿਆ ਅਤੇ ਅਖੁੱਟ ਊਰਜਾ ਤੱਕ ਵਿਸਥਾਰ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਸੂਰਜੀ ਗੱਠਜੋੜ ਦਾ ਜ਼ਿਕਰ ਕਰਦਿਆਂ ਇਸ ਨੂੰ ਜਲਵਾਯੂ ਪਰਿਵਰਤਨ ਖਿਲਾਫ਼ ਇੱਕ ਇਤਿਹਾਸਕ ਵਿਸ਼ਵ ਵਿਆਪੀ ਉਪਲੱਬਧੀ ਦੱਸਿਆ, ਅਤੇ ਇਸ ਪਹਿਲ ਲਈ ਫਰਾਂਸ ਦੇ ਸਹਿਯੋਗ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਸਮਾਰਟ ਸਿਟੀਜ਼, ਸ਼ਹਿਰੀ ਆਵਾਜਾਈ ਅਤੇ ਬੁਨਿਆਦੀ ਢਾਂਚਾ ਵਿਕਾਸ ਵਿੱਚ ਜ਼ਿਆਦਾ ਤੋਂ ਜ਼ਿਆਦਾ ਦੁਵੱਲੇ ਸਹਿਯੋਗ ਦਾ ਸੱਦਾ ਦਿੱਤਾ ।

ਏਕੇਟੀ/ਏਕੇ