ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਦੇ ਪ੍ਰੋਤਸਾਹਨ ਤੇ ਵਿਕਾਸ ਲਈ ਭਾਰਤ ਤੇ ਆਸਟਰੇਲੀਆ ਵਿਚਾਲੇ ਸਹਿਮਤੀ-ਪੱਤਰ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸਹਿਮਤੀ-ਪੱਤਰ ਭਾਰਤੀ ਹਵਾਬਾਜ਼ੀ ਸੁਰੱਖਿਆ ਦੇ ਅਧਿਕਾਰੀਆਂ ਨੂੰ ਆਸਟਰੇਲੀਆ ਦੇ ਆਪਣੇ ਹਮ-ਰੁਤਬਾ ਅਧਿਕਾਰੀਆਂ ਨਾਲ ਆਪਣੀ ਮੁਹਾਰਤ ਸਾਂਝੀ ਕਰਨ ਦਾ ਮੌਕਾ ਦੇਵੇਗਾ ਅਤੇ ਇਸ ਨਾਲ ਭਾਰਤ ਵਿੱਚ ਹਵਾਬਾਜ਼ੀ ਸੁਰੱਖਿਆ ਦੇ ਮਾਹੌਲ ਵਿੱਚ ਕੁੱਲ ਮਿਲਾ ਕੇ ਵਾਧਾ ਹੋਵੇਗਾ।
ਇਹ ਸਹਿਮਤੀ-ਪੱਤਰ ਦੋਵੇਂ ਦੇਸ਼ਾਂ ਵਿਚਾਲੇ ਸੁਰੱਖਿਆ ਸਹਿਯੋਗ ਦੇ ਖੇਤਰ ਵਿੱਚ ਪ੍ਰੋਤਸਾਹਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਕਰਤੱਵ ਦੀ ਪਾਲਣਾ ਵੀ ਕਰੇਗਾ।
AKT/VBA/Sh