ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਿਆਂਇਕ ਖੇਤਰ ਸਹਿਯੋਗ ਲਈ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਸਮਝੌਤੇ ‘ਤੇ ਹਸਤਾਖਰ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦਾ ਉਦੇਸ਼ ਆਪਸੀ ਸਹਿਯੋਗ ਨਾਲ ਦੋਨੋਂ ਦੇਸ਼ਾਂ ਦਰਮਿਆਨ ਨਿਆਂਇਕ ਖੇਤਰ ਨੂੰ ਵਿਕਸਤ ਕਰਨਾ, ਮਜ਼ਬੂਤੀ ਅਤੇ ਪ੍ਰੋਤਸਾਹਨ ਦੇਣਾ ਹੈ।
ਸਮਝੌਤਾ ਨਿਆਂਪਾਲਿਕਾ ਦੇ ਵਿਭਿੰਨ ਪੱਧਰਾਂ ਦੇ ਜੱਜਾਂ ਅਤੇ ਅਧਿਕਾਰੀਆਂ ਵਿੱਚ ਪਰਸਪਰ ਸੰਪਰਕ ਨੂੰ ਪ੍ਰੋਤਸਾਹਨ ਦੇਣ ਲਈ ਦੌਰਿਆਂ ਦੇ ਅਦਾਨ-ਪ੍ਰਦਾਨ, ਸਿਖਲਾਈ ਅਤੇ ਅਕਾਦਮਿਕ ਪ੍ਰੋਗਰਾਮਾਂ ਰਾਹੀਂ ਮੌਕੇ ਪ੍ਰਦਾਨ ਕਰਾਏਗਾ। ਇਹ ਕਾਨੂੰਨ ਅਤੇ ਨਿਆਂ ਦੇ ਖੇਤਰ ਵਿੱਚ ਨਵੇਂ ਵਿਕਾਸ ‘ਤੇ ਸੂਚਨਾ ਦੇ ਆਪਸੀ ਅਦਾਨ-ਪ੍ਰਦਾਨ ਨੂੰ ਵੀ ਉਤਸ਼ਾਹਿਤ ਕਰੇਗਾ। ਇਹ ਇਸ ਖੇਤਰ ਵਿੱਚ ਬੁਨਿਆਦੀ ਢਾਂਚੇ ਅਤੇ ਸੂਚਨਾ ਟੈਕਨੋਲੋਜੀ ਦੇ ਗਿਆਨ ਦੇ ਅਦਾਨ-ਪ੍ਰਦਾਨ ਦੇ ਸਮਰੱਥ ਬਣਾਵੇਗਾ।
AKT/VBA/SH