Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੁੱਧ ਪੂਰਨਿਮਾ ‘ਤੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧ ਪੂਰਨਿਮਾ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ:

”ਸਾਰਿਆਂ ਨੂੰ ਬੁੱਧ ਪੂਰਨਿਮਾ ਦੀ ਵਧਾਈ। ਅੱਜ ਅਸੀਂ ਗੌਤਮ ਬੁੱਧ ਦੇ ਮਿਸਾਲੀ ਆਦਰਸ਼ਾਂ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੇ ਮਹਾਨ ਵਿਚਾਰ ਪੀੜ੍ਹੀਆਂ ਦਾ ਮਾਰਗ ਦਰਸ਼ਕ ਕਰਦੇ ਰਹਿਣਗੇ।

ਗੌਤਮ ਬੁੱਧ ਸਾਨੂੰ ਦਿਆਲੂ ਸਮਾਜ ਪ੍ਰਤੀ, ਸਦਭਾਵਨਾਪੂਰਨ ਅਤੇ ਨੇਕ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ।”


***

AKT/NT
(Release ID: 161684)