Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਬਿਲਾਸਪੁਰ ਦਾ ਦੌਰਾ ਕਰਨਗੇ।

ਪ੍ਰਧਾਨ ਮੰਤਰੀ ਬਿਲਾਸਪੁਰ ਵਿਖੇ ਆਲ ਇੰਡੀਆ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਜ਼ (ਏਮਸ) ਦਾ ਨੀਂਹ ਪੱਥਰ ਰੱਖਣਗੇ। ਇਹ 750 ਬਿਸਤਰਿਆਂ ਵਾਲਾ ਹਸਪਤਾਲ 1350 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਏਗਾ। ਸਿਹਤ ਸੰਭਾਲ ਤੋਂ ਇਲਾਵਾ ਇਹ ਨਰਸਿੰਗ ਸਮੇਤ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪੱਧਰ ਦੀ ਮੈਡੀਕਲ ਸਿੱਖਿਆ ਵੀ ਪ੍ਰਦਾਨ ਕਰੇਗਾ।

ਪ੍ਰਧਾਨ ਮੰਤਰੀ ਇੰਡੀਅਨ ਇੰਸਟੀਟਿਊਟ ਆਵ੍ ਇਨਫਰਮੇਸ਼ਨ ਟੈਕਨੋਲੋਜੀ (ਆਈਆਈਆਈਟੀ) ਦਾ ਊਨਾ ਵਿਖੇ ਨੀਂਹ ਪੱਥਰ ਰੱਖਣਗੇ।
ਸ਼੍ਰੀ ਨਰੇਂਦਰ ਮੋਦੀ ਕੰਦਰੌਰੀ, ਕਾਂਗੜਾ ਵਿਖੇ ਸਟੀਲ ਅਥਾਰਟੀ ਆਵ੍ ਇੰਡੀਆ ਲਿਮਟਿਡ (ਐੱਸਏਆਈਐੱਲ) ਦੇ ਸਟੀਲ ਪ੍ਰੋਸੈਸਿੰਗ ਯੂਨਿਟ ਦਾ ਵੀ ਉਦਘਾਟਨ ਕਰਨਗੇ।

ਉਹ ਬਾਅਦ ਵਿੱਚ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ।

*****

AKT/NT