Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਹੁਮੁਖੀ ਅਭਿਨੇਤਾ ਸ਼ਸ਼ੀ ਕਪੂਰ ਦੇ ਅਕਾਲ ਚਲਾਣੇ ’ਤੇ ਸੰਵੇਦਨਾ ਪ੍ਰਗਟਾਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਹੁਮੁਖੀ ਅਭਿਨੇਤਾ ਸ਼ਸ਼ੀ ਕਪੂਰ ਦੇ ਅਕਾਲ ਚਲਾਣੇ ’ਤੇ ਸੰਵੇਦਨਾ ਪ੍ਰਗਟਾਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸ਼ਸ਼ੀ ਕਪੂਰ ਦੀ ਬਹੁਮੁਖੀ ਪ੍ਰਤਿਭਾ ਉਨ੍ਹਾਂ ਦੀਆਂ ਫਿਲਮਾਂ ਅਤੇ ਥਿਏਟਰ ’ਚ ਦੇਖੀ ਜਾ ਸਕਦੀ ਹੈ, ਜਿਸ ਨੂੰ ਉਨ੍ਹਾਂ ਨੇ ਬਹੁਤ ਉਤਸ਼ਾਹ ਨਾਲ ਉੱਨਤ ਕੀਤਾ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ ਨੂੰ ਯਾਦ ਰੱਖਣਗੀਆਂ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ”।

*****

ਏਕੇਟੀ/ਐੱਸਐੱਚ