Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਝੁਨਝੁਨੂ ਵਿਖੇ ਰਾਸ਼ਟਰੀ ਪੋਸ਼ਣ ਮਿਸ਼ਨ ਲਾਂਚ ਕੀਤੀ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਪ੍ਰਸਾਰ ਕੀਤਾ

ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਝੁਨਝੁਨੂ ਵਿਖੇ ਰਾਸ਼ਟਰੀ ਪੋਸ਼ਣ ਮਿਸ਼ਨ ਲਾਂਚ ਕੀਤਾ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਦੇ ਪ੍ਰਸਾਰ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਇਸ ਮੌਕੇ ਉੱਤੇ ਖਾਹਿਸ਼ੀ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਵੀ ਚਰਚਾ ਕੀਤੀ। ਉਨ੍ਹਾਂ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਦੀਆਂ ਲਾਭਪਾਤਰੀ ਮਾਤਾਵਾਂ ਅਤੇ ਬੱਚੀਆਂ ਨਾਲ ਵੀ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਿਆਂ ਨੂੰ ਪ੍ਰਮਾਣ-ਪੱਤਰ ਵੀ ਪ੍ਰਦਾਨ ਕੀਤੇ।

ਇਸ ਮੌਕੇ ‘ਤੇ ਬੋਲਦਿਆਂ ਰਾਜਸਥਾਨ ਦੀ ਮੁੱਖ ਮੰਤਰੀ ਸ਼੍ਰੀਮਤੀ ਵਸੁੰਧਰਾ ਰਾਜੇ ਸਿੰਧੀਆ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਨੇ ਇਸ ਅਹਿਮ ਸਕੀਮ ਦੀ ਸ਼ੁਰੂਆਤ ਕਰਨ ਅਤੇ ਇੱਕ ਹੋਰ ਸਕੀਮ ਦਾ ਪ੍ਰਸਾਰ ਕਰਨ ਲਈ ਰਾਜਸਥਾਨ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਰਾਜਸਥਾਨ ਵੱਲੋਂ ਪੂਰੀ ਹਮਾਇਤ ਕੀਤੀ ਜਾਵੇਗੀ।

ਇਸ ਮੌਕੇ ਉੱਤੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਟੈਕਨੋਲੋਜੀ ਦੀ ਸ਼ਕਤੀ ਨਾਲ ਸਾਰਾ ਦੇਸ਼ ਝੁਨਝੁਨੂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਨੂੰ ਅੱਗੇ ਵਧਾਉਣ ਲਈ ਝੁਨਝੁਨੂ ਜ਼ਿਲ੍ਹੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲਿੰਗ ਦੇ ਅਧਾਰ ਤੇ ਕਿਸੇ ਤਰ੍ਹਾਂ ਦੇ ਵਿਤਕਰੇ ਦਾ ਸਵਾਲ ਹੀ ਨਹੀਂ।

ਪ੍ਰਧਾਨ ਮੰਤਰੀ ਨੇ ਲੜਕਿਆਂ ਵਾਂਗ ਹੀ ਲੜਕੀਆਂ ਦੀ ਵੀ ਚੰਗੀ ਸਿੱਖਿਆ ਤੱਕ ਪਹੁੰਚ ਦੀ ਲੋੜ ਉੱਤੇ ਜ਼ੋਰ ਦਿੱਤਾ।

ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਧੀ ਕੋਈ ਬੋਝ ਨਹੀਂ ਹੁੰਦੀ ਅਤੇ ਕਿਹਾ ਕਿ ਲੜਕੀਆਂ ਨੇ ਹੀ ਹਮੇਸ਼ਾ ਸਾਡੇ ਦੇਸ਼ ਨੂੰ ਕਈ ਖੇਤਰਾਂ ਵਿੱਚ ਮੱਲਾਂ ਮਾਰ ਕੇ ਮਾਣ ਅਤੇ ਸਨਮਾਨ ਦਿਵਾਇਆ ਹੈ।

ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਦਿੱਤੇ ਜਾਣ ਦੀ ਅਹਿਮੀਅਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮਿਸ਼ਨ ਇੰਦਰਧਨੁਸ਼ ਨੇ ਔਰਤਾਂ ਅਤੇ ਬੱਚਿਆਂ ਦੇ ਜੀਵਨ ਵਿੱਚ ਇੱਕ ਬਹੁਤ ਵੱਡੀ ਹਾਂ ਪੱਖੀ ਤਬਦੀਲੀ ਲਿਆਂਦੀ ਹੈ।

***

ਏਕੇਟੀ/ਐੱਸਐੱਚ