Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨੇ ਸ੍ਰੀਸਾਈਲਮ’ਚ ਰਾਸ਼ਟਰੀ ਜਨ ਜਾਗ੍ਰਿਤੀ ਧਰਮ ਸੰਮੇਲਨ ਨੂੰ ਸੰਬੋਧਨ ਕੀਤਾ

ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨੇ ਸ੍ਰੀਸਾਈਲਮ’ਚ ਰਾਸ਼ਟਰੀ ਜਨ ਜਾਗ੍ਰਿਤੀ ਧਰਮ ਸੰਮੇਲਨ ਨੂੰ ਸੰਬੋਧਨ ਕੀਤਾ


ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਸਾਈਲਮ ’ਚ ਰਾਸ਼ਟਰੀ ਜਨ ਜਾਗ੍ਰਿਤੀ ਧਰਮ ਸੰਮੇਲਨ ਨੂੰ ਸੰਬੋਧਨ ਕੀਤਾ।

ਉਗਾਦੀ ਦੇ ਮੌਕੇ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਗਾਦੀ ਨਵੀਆਂ ਸ਼ੁਰੂਆਤਾਂ ਅਤੇ ਨਵੀਆਂ ਉਮੀਦਾਂ ਦਾ ਤਿਉਹਾਰ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਸਪਸ਼ਟ ਟੀਚਿਆਂ ਅਤੇ ਸਮਾਂ-ਸੀਮਾਵਾਂ ਨਾਲ ਵੱਖ-ਵੱਖ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ।

ਇਸ ਪ੍ਰਸੰਗ ਵਿੱਚ, ਉਨ੍ਹਾਂ ਨੇ ਜਨ ਧਨ ਖਾਤੇ ਖੋਲ੍ਹਣ, ਗ਼ਰੀਬਾਂਲਈ ਬੀਮਾ, ਉੱਜਵਲਾ ਰਸੋਈ ਗੈਸ ਕੁਨੈਕਸ਼ਨ, ਮੁਦਰਾਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਸਬੰਧੀ ਕੀਤੀ ਗਈ ਪ੍ਰਗਤੀ ਦਾ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਗਤੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾਂ ਨੇ ਆਯੁਸ਼ਮਾਨ ਭਾਰਤ ਸਕੀਮ (Ayushman Bharat scheme) ਅਤੇ ਰਾਸ਼ਟਰੀ ਪੋਸ਼ਣ ਮਿਸ਼ਨ (National Nutrition Mission) ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਸਦਕਾਦੇਸ਼ ਵਿੱਚ ਸਫਾਈ ਮੁਹਿੰਮ ਵਿੱਚ ਮਹੱਤਵਪੂਰਨਵਾਧਾ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਲੋਕ ਦੇਸ਼ ਨੂੰਕਮਜ਼ੋਰੀਆਂ ਤੋਂ ਜਿੰਨੀ ਛੇਤੀ ਹੋ ਸਕੇ ਛੁਟਕਾਰਾ ਦਿਵਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਰਾਸ਼ਟਰ ਨਿਰਮਾਣਲਈ ਸਖ਼ਤ ਮਿਹਨਤ ਕਰ ਰਹੀ ਹੈ ਅਤੇ ਸਾਰਿਆਂ ਦਾ ਸਮਰਥਨ ਇਨ੍ਹਾਂ ਯਤਨਾਂ ਨੂੰ ਗਤੀ ਪ੍ਰਦਾਨ ਕਰੇਗਾ।

****

ਏਕੇਟੀ/ਵੀਜੇ/ਐੱਚਐੱਸ