ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਗ਼ੈਰ ਕਾਨੂੰਨੀ ਪਰਵਾਸੀਆਂ ਦੀ ਵਾਪਸੀ ’ਤੇ ਭਾਰਤ, ਬ੍ਰਿਟੇਨ ਅਤੇ ਉੱਤਰੀ ਆਇਰਲੈਂਡ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ।
ਲਾਭ:
ਇਹ ਸਮਹਿਮਤੀ ਪੱਤਰ ਮੁਕੰਮਲ ਹੋਣ ਤੋਂ ਬਾਅਦ ਜਿਹੜਾ ਯੂਕੇ ਵਿੱਚ ਕਾਨੂੰਨੀ ਤੌਰ ’ਤੇ ਯਾਤਰਾ ਕਰ ਰਿਹਾ ਹੈ, ਉਨ੍ਹਾਂ ਡਿਪਲੋਮੈਟਿਕ ਪਾਸਪੋਰਟ ਧਾਰਕਾਂ ਲਈ ਵੀਜ਼ਾ ਮੁਕਤ ਇਕਰਾਰਨਾਮੇ ਦੇ ਨਾਲ-ਨਾਲ ਯੂਕੇ ਦੀ ਵੀਜ਼ਾ ਪ੍ਰਣਾਲੀ ਦੀ ਸੁਵਿਧਾ ਪ੍ਰਦਾਨ ਕਰੇਗਾ।
ਇਹ ਆਪਣੀ ਸੰਤੁਸ਼ਟੀ ਲਈ ਰਾਸ਼ਟਰੀਅਤਾ ਦੀ ਪੁਸ਼ਟੀ ਤੋਂ ਬਾਅਦ ਉਨ੍ਹਾਂ ਲੋਕਾਂ ਦੀ ਵਾਪਸੀ ਯਕੀਨੀ ਬਣਾਵੇਗਾ ਜਿਨ੍ਹਾਂ ਦਾ ਉੱਥੇ ਕੋਈ ਕਾਨੂੰਨੀ ਅਧਾਰ ਨਹੀਂ ਹੈ।
ਇਹ ਨਾਗਰਿਕਾਂ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗਾ ਜਿਹੜੇ ਕਿਸੇ ਖਾਸ ਸਮਾਂ ਸੀਮਾ ਵਿੱਚ ਗ਼ੈਰ ਕਾਨੂੰਨੀ ਤੌਰ ’ਤੇ ਰਹਿੰਦੇ ਫੜੇ ਗਏ।
*****
ਏਕੇਟੀ/ਵੀਬੀਏ/ਐੱਸਐੱਚ