Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਾਣਯੋਗਤੂਨ ਡਾ. ਮਹਾਥਿਰ ਮੁਹੰਮਦ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜਮਾਣਯੋਗ ਤੂਨ ਡਾ. ਮਹਾਥਿਰ ਮੁਹੰਮਦ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈਆਂ ਦੇਣ ਲਈ ਟੈਲੀਫੋਨ ਕੀਤਾ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਮਿੱਤਰਤਾ ਭਰੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟਾਈਆਂ। ਉਨ੍ਹਾਂ ਕਿਹਾ ਕਿ ਭਾਰਤ-ਮਲੇਸ਼ੀਆ ਦੇ ਕਰੀਬੀ ਅਤੇ ਆਪਸੀ ਹਿਤਾਂ ਵਾਲੇ ਰਿਸ਼ਤੇ ਸਾਂਝੀਆਂ ਕਦਰਾਂ-ਕੀਮਤਾਂ,ਹਿਤਾਂ ਅਤੇ ਲੋਕਾਂ ਦੇ ਲੋਕਾਂ ਨਾਲ ਜੀਵੰਤ ਸਬੰਧਾਂ ਦੀ ਮਜ਼ਬੂਤ ਬੁਨਿਆਦ ‘ਤੇ ਅਧਾਰਤ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਾਰਤ-ਮਲੇਸ਼ੀਆ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਮਹਾਥਿਰ ਮੁਹੰਮਦ ਨਾਲ ਕੰਮ ਕਰਨ ਲਈ ਉਤਸੁਕ ਹਨ।

****

ਏਕੇਟੀ/ਏਪੀ/ਐੱਸਬੀਪੀ