Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਸਿਹਤ ਅਤੇ ਚਿਕਿਤਸਾ ਦੇ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਸਵਿਟਜ਼ਰਲੈਂਡ ਦਰਮਿਆਨ ਸਹਿਮਤੀ ਪੱਤਰ ( MoU) ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਿਹਤ ਅਤੇ ਚਿਕਿਤਸਾ ਦੇ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਸਵਿਟਜ਼ਰਲੈਂਡ ਦਰਮਿਆਨ ਸਹਿਮਤੀ ਪੱਤਰ ਨੂੰ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਹਿਮਤੀ ਪੱਤਰ ’ਤੇ 9 ਅਪ੍ਰੈਲ, 2018 ਨੂੰ ਹਸਤਾਖਰ ਕੀਤੇ ਗਏ ਸਨ।

ਸਹਿਮਤੀ ਪੱਤਰ ਵਿੱਚ ਸਹਿਯੋਗ ਦੇ ਹੇਠ ਲਿਖੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ:

  1. ਡਰੱਗਜ਼ ਅਤੇ ਫਾਰਮਾਸਿਊਟੀਕਲ ਉਤਪਾਦ,
  2. ਮੈਡੀਕਲ ਖਪਤਯੋਗ ਉਤਪਾਦ,
  3. ਮੈਡੀਕਲ ਖੋਜ,
  4. ਮੈਡੀਕਲ ਉਪਕਰਨ,
  5. ਜਨ ਸਿਹਤ,
  6. ਛੂਤ ਰੋਗ  ਕੰਟਰੋਲ ਅਤੇ ਨਿਗਰਾਨੀ,
  7. ਸਿਹਤ ਸੈਰ ਸਪਾਟਾ ਅਤੇ
  8. ਆਪਸੀ ਹਿਤ ਦੇ ਕੋਈ ਵੀ ਹੋਰ ਖੇਤਰ

ਸਹਿਯੋਗ ਦੇ ਵੇਰਵਿਆਂ ਨੂੰ ਕੰਮਕਾਜੀ ਸਮੂਹ ਵਿਸਤਾਰ ਦੇਵੇਗਾ ਅਤੇ ਇਸ ਸਹਿਮਤੀ ਪੱਤਰ ਨੂੰ  ਲਾਗੂ ਕਰਨ ਦੀ ਨਿਗਰਾਨੀ ਕਰੇਗਾ।

*****

ਏਕੇਟੀ/ਵੀਬੀਏ/ਐੱਸਐੱਚ