Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਕਾਨੂੰਨੀ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਮੋਰੋਕੋ (Morocco) ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਕਾਨੂੰਨ ਅਤੇ ਵਿਧਾਨ ਦੇ ਖੇਤਰ ਵਿੱਚ ਅਨੁਭਵ ਅਤੇ ਮੁਹਾਰਤ ਸਾਂਝੀ ਕਰਨ ਲਈ ਭਾਰਤ ਅਤੇ ਮੋਰੋਕੋ (Morocco) ਦਰਮਿਆਨ ਕਾਨੂੰਨੀ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰ ’ਤੇ ਹਸਤਾਖਰ ਕਰਨ ਨੂੰ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਸਮਝੌਤਾ ਭਾਰਤ ਅਤੇ ਮੋਰੋਕੋ ਦੀਆਂ ਅਥਾਰਿਟੀਆਂ ਵੱਲੋਂ ਸੈਮੀਨਾਰ, ਗੋਸ਼ਟੀਆਂ ਅਤੇ ਵਰਕਸ਼ਾਪਾਂ ਦੇ ਆਯੋਜਨ ਰਾਹੀਂ ਵਕੀਲਾਂ, ਕਾਨੂੰਨ ਅਫ਼ਸਰਾਂ ਅਤੇ ਕਾਨੂੰਨ ਦੇ ਵਿਦਿਆਰਥੀਆਂ ਨੂੰ ਕਾਨੂੰਨ ਅਤੇ ਨਿਆਂ ਦੇ ਖੇਤਰ ਦੇ ਅਹਿਮ ਮੁੱਦਿਆਂ ’ਤੇ ਚਰਚਾ ਕਰਨ ਦਾ ਮੌਕਾ ਪ੍ਰਦਾਨ ਕਰੇਗਾ।

*****

ਏਕੇਟੀ/ਵੀਬੀਏ/ਐੱਸਐੱਚ