Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿੰਦਰੀ ਦਾ ਦੌਰਾ ਕੀਤਾ, ਝਾਰਖੰਡ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਸਿੰਦਰੀ ਦਾ ਦੌਰਾ ਕੀਤਾ, ਝਾਰਖੰਡ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਸਿੰਦਰੀ ਦਾ ਦੌਰਾ ਕੀਤਾ, ਝਾਰਖੰਡ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਸਿੰਦਰੀ ਦਾ ਦੌਰਾ ਕੀਤਾ, ਝਾਰਖੰਡ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ


ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਅੱਜ ਸਿੰਦਰੀ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤ ਸਰਕਾਰ ਅਤੇ ਝਾਰਖੰਡ ਸਰਕਾਰ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਸ਼ਾਮਿਲ ਹਨ-

* ਹਿੰਦੋਸਤਾਨ ਉਰਵਰਕ ਐਂਡ ਰਸਾਇਣ ਲਿਮਟਿਡ ਦੇ ਸਿੰਦਰੀ ਫਰਟੀਲਾਈਜ਼ਰ ਪ੍ਰੋਜੈਕਟ ਦੀ ਬਹਾਲੀ।

* ਗੇਲ ਦਾ ਰਾਂਚੀ ਸਿਟੀ ਗੈਸ ਵੰਡ ਪ੍ਰੋਜੈਕਟ।

* ਦਿਓਘਰ ਦਾ ਆਲ ਇੰਡੀਆ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ (ਏਮਜ਼)।

* ਦਿਓਘਰ ਦੇ ਹਵਾਈ ਅੱਡੇ ਦਾ ਵਿਕਾਸ।

* ਪਤਰਾਤੂ ਸੁਪਰ ਥਰਮਲ ਪਾਵਰ ਪ੍ਰੋਜੈਕਟ।

ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਜਨ ਔਸ਼ਧੀ ਕੇਂਦਰਾਂ ਲਈ ਸਹਿਮਤੀ ਪੱਤਰਾਂ ਦਾ ਅਦਾਨ-ਪ੍ਰਦਾਨ ਵੀ ਕੀਤਾ ਗਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਝਾਰਖੰਡ ਦੇ ਤੇਜ਼ੀ ਨਾਲ ਵਿਕਾਸ ਲਈ ਮਿਲ ਕੇ ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰੋਜੈਕਟਾਂ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ, ਉਨ੍ਹਾਂ ਦੀ ਕੁੱਲ ਲਾਗਤ 27,000 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਝਾਰਖੰਡ ਦੇ ਨੌਜਵਾਨਾਂ ਨੂੰ ਮੌਕਾ ਪ੍ਰਦਾਨ ਕਰਨਗੇ।

ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਉਸ ਵੇਲੇ 18,000 ਪਿੰਡਾਂ ਤੱਕ ਬਿਜਲੀ ਨਹੀਂ ਪਹੁੰਚੀ ਸੀ। ਅਸੀਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੇ ਜੀਵਨ ਨੂੰ ਰੁਸ਼ਨਾਉਣ ਦਾ ਕੰਮ ਕੀਤਾ ਅਤੇ ਉਥੇ ਬਿਜਲੀ ਪਹੁੰਚਾਈ। ਉਨ੍ਹਾਂ ਹੋਰ ਕਿਹਾ ਕਿ ਹੁਣ ਅਸੀਂ ਇੱਕ ਕਦਮ ਹੋਰ ਅੱਗੇ ਵਧੇ ਹਾਂ ਅਤੇ ਅਸੀਂ ਭਾਰਤ ਦੇ ਹਰ ਘਰ ਤੱਕ ਬਿਜਲੀ ਦੀ ਪਹੁੰਚ ਯਕੀਨੀ ਬਣਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਜਿਹੜੇ ਖਾਦ ਪਲਾਂਟ ਬੰਦ ਹੋ ਚੁੱਕੇ ਹਨ, ਉਨ੍ਹਾਂ ਨੂੰ ਬਹਾਲ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਵਧੇਰੇ ਪੂਰਬੀ ਭਾਰਤ ਨੂੰ ਲਾਭ ਪਹੁੰਚਾਉਣਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਝਾਰਖੰਡ ਵਿੱਚ ਏਮਜ਼ ਦੀ ਸਥਾਪਨਾ ਨਾਲ ਸਿਹਤ ਸੰਭਾਲ ਦੇ ਖੇਤਰ ਵਿੱਚ ਬਦਲਾਅ ਆਵੇਗਾ ਅਤੇ ਗਰੀਬਾਂ ਲਈ ਵਧੀਆ ਸਿਹਤ ਸੇਵਾ ਉਪਲੱਬਧ ਹੋਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਵਾਈ ਯਾਤਰਾ ਨੂੰ ਆਸਾਨ ਅਤੇ ਕਿਫਾਇਤੀ ਬਣਾਇਆ ਹੈ।

 

***
 
ਏਕੇਟੀ/ਐੱਸਐੱਚ/ਐੱਸਬੀਪੀ