Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਰਤ ਅਤੇ ਇੰਡੋਨੇਸ਼ੀਆ ਦਰਮਿਆਨ ਵਿਸ਼ੇਸ਼ ਸਬੰਧਾਂ ਦਾ ਜ਼ਿਕਰ ਕੀਤਾ ਅਤੇ ਇਸ ਸਾਲ ਦੇ ਪ੍ਰਾਰੰਭ ਵਿੱਚ ਨਵੀਂ ਦਿੱਲੀ ਵਿੱਚ ਆਯੋਜਿਤ ਗਣਤੰਤਰ ਦਿਵਸ ਸਮਾਰੋਹ ਨੂੰ ਯਾਦ ਕੀਤਾ ਜਿੱਥੇ ਇੰਡੋਨੇਸ਼ੀਆ ਸਮੇਤ 10 ਆਸੀਆਨ ਦੇਸ਼ਾਂ ਦੇ ਰਾਜਨੇਤਾ ਹਾਜ਼ਰ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਕੋਈ ਸੰਯੋਗ ਨਹੀਂ ਹੈ ਕਿ 1950 ਵਿੱਚ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਵੀਂ ਦਿੱਲੀ ਦੇ ਗਣਤੰਤਰ ਦਿਵਸ ਪਰੇਡ ਦੇ ਮੁੱਖ ਮਹਿਮਾਨ ਸਨ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਇੰਡੋਨੇਸ਼ੀਆ ਵਿੱਚ ਭਾਰਤੀ ਪ੍ਰਵਾਸੀ ਇੰਡੋਨੇਸ਼ੀਆ ਦੇ ਸਵੈ ਅਭਿਮਾਨੀ ਨਾਗਰਿਕ ਹਨ ਪਰੰਤੂ ਉਹ ਭਾਰਤ ਨਾਲ ਵੀ ਜੁੜੇ ਰਹਿਣਾ ਚਾਹੁੰਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਭਾਰਤ ਵਿੱਚ ਮਹੱਤਵਪੂਰਨ ਪਰਿਵਰਤਨ ਹੋਏ ਹਨ। ਇਸ ਸੰਦਰਭ ਵਿੱਚ ਉਨ੍ਹਾਂ ਨੇ ਐੱਫਡੀਆਈ, ਅਰਥਵਿਵਸਥਾ ਦਾ ਉਦਾਰੀਕਰਣ, ਵਪਾਰ ਕਰਨ ਵਿੱਚ ਅਸਾਨੀ ਤੇ ਭਾਰਤੀ ਅਰਥਵਿਵਸਥਾ ਦੀ ਪ੍ਰਤੀਯੋਗਤਾ ਦਾ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਨੂੰ ਆਪਣੇ ਲੋਕਤਾਂਤਰਿਕ ਸੁਭਾਅ ਤੇ ਵਿਭਿੰਨਤਾ ਉੱਤੇ ਮਾਣ ਹੈ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਗਹਿਰੇ ਸੱਭਿਆਚਾਰਕ ਸਬੰਧਾਂ ਨੂੰ ਰੇਖਾਂਕਿਤ ਕਰਨ ਲਈ ਬਾਲੀ-ਯਾਤਰਾ ਅਤੇ ਖਾਣ-ਪਾਨ ਤੇ ਭਾਸ਼ਾ ਦੀ ਸਮਾਨਤਾ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਤੇ ਰਾਸ਼ਟਰਪਤੀ ਵਿਦੋਡੋ ਨੇ ਅੱਜ ਸੰਯੁਕਤ ਰੂਪ ਨਾਲ ਪਤੰਗ ਮਹੋਤਸਵ ਦਾ ਉਦਘਾਟਨ ਕੀਤਾ ਜਿਸ ਵਿੱਚ ਰਾਮਾਇਣ ਅਤੇ ਮਹਾਭਾਰਤ ਦੀ ਥੀਮ ਲਈ ਗਈ ਹੈ।

ਭਾਰਤ ਦੇ ਵਿਕਾਸ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹੀਆਂ ਪ੍ਰਣਾਲੀਆਂ ਦਾ ਨਿਰਮਾਣ ਕਰ ਰਹੀ ਹੈ ਜੋ ਵਿਕਾਸ-ਅਨੁਕੂਲ ਅਤੇ ਭ੍ਰਿਸ਼ਟਾਚਾਰ-ਮੁਕਤ ਹਨ। “ਵਪਾਰ ਕਰਨ ਵਿੱਚ ਅਸਾਨੀ” ਨਾਲ ਅੱਗੇ ਜਾ ਕੇ “ਜੀਵਨ ਜੀਊਣ ਵਿੱਚ ਅਸਾਨੀ” ਉੱਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਪ੍ਰਕਿਰਿਆਵਾਂ ਪਾਰਦਰਸ਼ੀ ਅਤੇ ਸੰਵੇਦਨਸ਼ੀਲ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚਾ ਵਿਕਾਸ ਦੇ ਕਈ ਖੇਤਰਾਂ ਵਿੱਚ ਹੋਏ ਨਾਟਕੀ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ। ਉਨ੍ਹਾਂ ਨੇ ਜੀਵੰਤ ਸਟਾਰਟਅਪ ਪ੍ਰੋਗਰਾਮ ਅਤੇ ਅੰਤਰਰਾਸ਼ਟਰੀ ਸੌਰ ਗਠਬੰਧਨ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਰੂਰਤਮੰਦਾਂ ਨੂੰ ਸਹਾਇਤਾ ਦੇਣ ਦੇ ਮਾਮਲੇ ਵਿੱਚ ਭਾਰਤ ਅਤੇ ਇੰਡੋਨੇਸ਼ੀਆ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਅਪਣਾਉਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਕਿਸੇ ਦੇ ਪਾਸਪੋਰਟ ਦਾ ਰੰਗ ਨਹੀਂ ਦੇਖਦਾ ਅਤੇ ਸਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਇੰਡੋਨੇਸ਼ੀਆ ਦੇ ਕੇਵਲ ਨਾਮਾਂ ਵਿੱਚ ਹੀ ਲੈਅ ਨਹੀਂ ਹੈ ਬਲਕਿ ਸੱਭਿਆਚਾਰ, ਪਰੰਪਰਾ ਅਤੇ ਲੋਕਤਾਂਤਰਿਕ ਮੁੱਲਾਂ ਵਿੱਚ ਵੀ ਲੈਅ ਹੈ।
ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਦੇਸ਼ ਵਿੱਚ ਹੋ ਰਹੇ ਬਦਲਾਵਾਂ ਦਾ ਜਾਇਜ਼ਾ ਲੈਣ ਲਈ ਭਾਰਤ-ਦਰਸ਼ਨ ਦਾ ਸੱਦਾ ਦਿੱਤਾ।

***

ਏਕੇਟੀ/ਐੱਚਐੱਸ