Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਨਯਾਂਗ ਟੈਕਨੋਲੋਜੀਕਲ ਯੂਨੀਵਰਸਿਟੀ ਦਾ ਦੌਰਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਗਾਪੁਰ ਵਿੱਚ ਨਾਨਯਾਂਗ ਟੈਕਨੋਲੋਜੀਕਲ ਯੂਨੀਵਰਸਿਟੀ ਦਾ ਦੌਰਾ ਕੀਤਾ।
ਵਿਦਿਆਰਥੀਆਂ ਨਾਲ ਸੰਵਾਦ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।

21ਵੀਂ ਸਦੀ ਵਿੱਚ ਏਸ਼ੀਆ ਦੇ ਸਾਹਮਣੇ ਚੁਣੌਤੀਆਂ ’ਤੇ ਅਧਾਰਤ ਇੱਕ ਸਵਾਲ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਅਕਸਰ ਕਿਹਾ ਜਾਂਦਾ ਹੈ ਕਿ 21ਵੀਂ ਸਦੀ ਏਸ਼ੀਆ ਦੀ ਸਦੀ ਹੋਵੇਗੀ। ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਆਪ ’ਤੇ ਭਰੋਸਾ ਰੱਖੀਏ ਅਤੇ ਸਾਨੂੰ ਇਹ ਜਾਣਨਾ ਚਾਹੀਦਾ ਹੈ ਕਿ ਹੁਣ ਸਾਡੀ ਵਾਰੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਮੌਕੇ ਅਨੁਸਾਰ ਅਗਵਾਈ ਕਰਨ ਲਈ ਆਪਣੇ ਆਪ ਨੂੰ ਤਿਆਰ ਕਰੀਏ ।

ਪ੍ਰਧਾਨ ਮੰਤਰੀ ਨੇ ਚੀਨ ਵਿੱਚ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਈ ਮੀਟਿੰਗ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਇੱਕ ਦਸਤਾਵੇਜ਼ ਸੌਂਪਿਆ, ਜੋ ਦੱਸਦਾ ਹੈ ਕਿ ਪਿਛਲੇ 2,000 ਸਾਲਾਂ ਵਿੱਚੋਂ 1,600 ਸਾਲਾਂ ਦੌਰਾਨ ਗਲੋਬਲ ਜੀਡੀਪੀ ਵਿੱਚ ਭਾਰਤ ਅਤੇ ਚੀਨ ਦੀ ਸ਼ਾਮਲ ਹਿੱਸੇਦਾਰੀ 50% ਤੋਂ ਅਧਿਕ ਰਹੀ ਹੈ ਅਤੇ ਇਸ ਨੂੰ ਬਿਨਾ ਸੰਘਰਸ਼ ਦੇ ਹਾਸਲ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਬਿਨਾ ਸੰਘਰਸ਼ ਦੇ ਕਨੈਕਟੀਵਿਟੀ ਵਧਾਉਣ ’ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਤਰ ਪ੍ਰਸ਼ਾਸਨ ਦੇ ਖੇਤਰ ਵਿੱਚ ਪੁਲਾੜ ਟੈਕਨੋਲੋਜੀ ਨੇ ਵਿਸ਼ੇਸ਼ ਭੂਮਿਕਾ ਨਿਭਾਉਣੀ ਹੈ। ਇਹ ਆਮ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਸਕਦੀ ਹੈ। ਪੁਲਾਜ਼ ਟੈਕਨੋਲੋਜੀ ਬੁਨਿਆਦੀ ਢਾਂਚਾ ਵਿਕਾਸ ਦੀ ਸਹੀ ਮੈਪਿੰਗ ਵਿੱਚ ਸਾਡੀ ਮਦਦ ਕਰ ਸਕਦੀ ਹੈ, ਜਿਵੇਂ ਕਿੱਥੇ ਸਾਨੂੰ ਸਕੂਲਾਂ, ਸੜਕਾਂ, ਹਸਪਤਾਲਾਂ ਆਦਿ ਦੀ ਵਧੇਰੇ ਜ਼ਰੂਰਤ ਹੈ?

ਪਰੰਪਰਾ ਅਤੇ ਗਲੋਬਲੀਕਰਨ ਵਿੱਚ ਸੰਤੁਲਨ ਸਬੰਧੀ ਇੱਕ ਪ੍ਰਸ਼ਨ ਦੇ ਉੱਤਰ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਨਤਾ, ਨੈਤਿਕਤਾ ਅਤੇ ਮਾਨਵਤਾਵਾਦੀ ਕਦਰਾਂ-ਕੀਮਤਾਂ ਦੇ ਅਧਾਰ ’ਤੇ ਸਦੀਆਂ ਤੋਂ ਮਾਨਵਤਾ ਨੇ ਵਿਕਾਸ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਮਾਨਵੀ ਰਚਨਾਤਮਕਤਾ ਦੀ ਸਹਾਇਤਾ ਕਰ ਰਹੀ ਹੈ। ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ਨੇ ਲੱਖਾਂ ਲੋਕਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਮੌਕਾ ਦਿੱਤਾ ਹੈ।

ਚੌਥੀ ਉਦਯੋਗਕ ਕ੍ਰਾਂਤੀ ਦੇ ਯੁੱਗ ਵਿੱਚ ਸਮਾਵੇਸ਼ੀ ਵਿਕਾਸ ਨੂੰ ਸੁਨਿਸ਼ਚਿਤ ਕਰਨ ਲਈ ਪ੍ਰਧਾਨ ਮੰਤਰੀ ਨੇ ਕਿਹਾ ਕਿ ਰੁਕਾਵਟ ਦਾ ਅਰਥ ਵਿਨਾਸ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਲੋਕਾਂ ਨੂੰ ਸਸ਼ਕਤ ਬਣਾਉਂਦੀ ਹੈ ਅਤੇ ਟੈਕਨੋਲੋਜੀ ਅਧਾਰਤ ਸਮਾਜ, ਸਮਾਜਕ ਰੁਕਾਵਟਾਂ ਸਮਾਪਤ ਕਰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਟੈਕਨੋਲੋਜੀ ਨੂੰ ਸਸਤਾ ਅਤੇ ਉਪਯੋਗਕਰਤਾ ਅਨੁਕੂਲ ਹੋਣਾ ਚਾਹੀਦਾ ਹੈ। ਉਨ੍ਹਾਂ ਯਾਦ ਕੀਤਾ ਕਿ ਕਦੇ ਲੋਕ ਕੰਪਿਊਟਰ ਪ੍ਰਤੀ ਸ਼ੱਕੀ ਹੁੰਦੇ ਸਨ, ਪਰੰਤੂ ਕੰਪਿਊਟਰਾਂ ਨੇ ਸਾਡੇ ਜੀਵਨ ਬਦਲਣ ਵਿੱਚ ਮਦਦ ਕੀਤੀ ਹੈ।

***

ਏਕੇਟੀ/ਐੱਚਐੱਸ