ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਬਰਤਾਨੀਆ ਦਰਮਿਆਨ ਕਾਨੂੰਨ ਅਤੇ ਨਿਆਂ ਦੇ ਖੇਤਰ ਵਿੱਚ ਸਹਿਯੋਗ ਅਤੇ ਸਾਂਝੀ ਸਲਾਹਕਾਰ ਕਮੇਟੀ ਦੇ ਗਠਨ ਲਈ ਸਹਿਮਤੀ ਪੱਤਰ ’ਤੇ ਹਸਤਾਖਰ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਸਹਿਮਤੀ ਪੱਤਰ ਕਾਨੂੰਨੀ ਪੇਸ਼ੇਵਰਾਂ, ਸਰਕਾਰੀ ਕਰਮਚਾਰੀਆਂ ਅਤੇ ਉਨ੍ਹਾਂ ਦੀ ਸਿਖਲਾਈ ਅਤੇ ਵੱਖ-ਵੱਖ ਅਦਾਲਤਾਂ, ਟ੍ਰਿਬਿਊਨਲਾਂ ਆਦਿ ਤੋਂ ਪਹਿਲਾਂ ਵਿਵਾਦਾਂ ਦੇ ਨਿਪਟਾਰੇ ਲਈ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਵਿਧੀ ਰਾਹੀਂ ਅਨੁਭਵ ਦੇ ਅਦਾਨ-ਪ੍ਰਦਾਨ ਦੇ ਖੇਤਰ ਵਿੱਚ ਚਿੰਤਾਵਾਂ ਅਤੇ ਜ਼ਰੂਰਤਾਂ ਅਤੇ ਸਾਂਝੀਆਂ ਸਰੇਕੀਰੀਣ ਕਮੇਟੀਆਂ ਦੀ ਸਥਾਪਨਾ ਦੇ ਪ੍ਰਸਤਾਵ ਦਾ ਧਿਆਨ ਰੱਖੇਗਾ।
*****
ਏਕੇਟੀ/ਵੀਬੀਏ/ਐੱਸਐੱਚ