Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿਚ ਕਈ ਪ੍ਰੋਜੈਕਟਾਂ ਦੇ ਭੂਮੀ ਪੂਜਨ ਸਮਾਰੋਹ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਦਾ ਦੌਰਾ ਕੀਤਾ ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ60,000 ਕਰੋੜ ਰੁਪਏ ਦੇ ਕੁੱਲ ਨਿਵੇਸ਼ ਦੇ 81 ਪ੍ਰੋਜੈਕਟਾਂ ਦੇ ਭੂਮੀ ਪੂਜਨ ਸਮਾਰੋਹ ਵਿਚ ਹਿੱਸਾ ਲਿਆ

 

 ਰਾਜ ਵਿੱਚ ਨਿਵੇਸ਼ ਆਕਰਸ਼ਿਤ ਅਤੇ ਉਦਯੋਗੀਕਰਨ ਉਤਸ਼ਾਹਿਤ ਕਰਨ ਲਈ ਫਰਵਰੀ, 2018 ਵਿੱਚ ਆਯੋਜਿਤ ਯੂਪੀ ਨਿਵੇਸ਼ਕ ਸੰਮੇਲਨ ਹੋਣ ਦੇ ਕੁਝ ਮਹੀਨਿਆਂ ਬਾਅਦ ਹੀ ਇਹ ਪ੍ਰੋਜੈਕਟ ਸਾਕਾਰ ਹੋਏ ਹਨ

 

ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦਾ ਹਵਾਲਾ ਦਿੱਤਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਥਿਤੀ ਉੱਤੇ ਨਜ਼ਰ ਰੱਖ, ਰਾਜ ਸਰਕਾਰਾਂ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪਹੁੰਚਾਉਣ ਦਾ ਕੰਮ ਕਰ ਰਹੀ ਹੈ

 

ਉਨ੍ਹਾਂ ਕਿਹਾ ਕਿ ਇੱਕ ਧਿਆਨ ਰੱਖਣ ਵਾਲੀ ਸਰਕਾਰ ਵੱਜੋਂ ਸਾਡਾ ਉਦੇਸ਼ ਲੋਕਾਂ ਦੀਆਂ ਮੁਸ਼ਕਲਾਂ ਅਸਾਨ ਕਰਨਾ ਅਤੇ ਈਜ਼ ਆਵ੍ ਲੀਵਿੰਗ ਸੁਧਾਰਨਾ ਹੈ ਉਨ੍ਹਾਂ ਕਿਹਾ ਕਿ ਅੱਜ ਦਾ ਇਕੱਠ ਉੱਤਰ ਪ੍ਰਦੇਸ਼ ਰਾਜ ਦੀ ਕਾਇਆਕਲਪ ਦੇ ਯਤਨ ਦਾ ਇੱਕ ਹਿੱਸਾ ਹੈ ਉਨ੍ਹਾਂ ਕਿਹਾ ਕਿ ਜਿਸ ਗਤੀ ਨਾਲ 5 ਮਹੀਨਿਆਂ ਵਿੱਚ ਇਹ ਪ੍ਰਸਤਾਵ (ਪ੍ਰਸਤਾਵ ਤੋਂ ਲੈ ਕੇ ਭੂਮੀ ਪੂਜਨ ਤੱਕ) ਅੱਗੇ ਵਧਾਏ ਗਏ ਹਨ ਉਹ ਸ਼ਾਨਦਾਰ ਹੈ

 

ਉਨ੍ਹਾਂ ਰਾਜ ਸਰਕਾਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਉਨ੍ਹਾਂ ਨੋਟ ਕੀਤਾ ਕਿ ਇਹ ਪ੍ਰੋਜੈਕਟ ਰਾਜ ਦੇ ਕੁਝ ਖ਼ਾਸ ਹਿੱਸਿਆਂ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਨਾਲ ਸੰਤੁਲਿਤ ਵਿਕਾਸ ਹੋ ਸਕੇਗਾ

 

ਉਨ੍ਹਾਂ ਨੇ ਰਾਜ ਦੇ ਨਵੇਂ ਕਾਰਜ ਸੱਭਿਆਚਾਰ ਦੀ ਪ੍ਰਸ਼ੰਸਾ ਕੀਤੀ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਿਵੇਸ਼ ਦੇ ਮਾਹੌਲ ਵਿੱਚ ਜੋ ਤਬਦੀਲੀ ਆਈ ਹੈ ਉਸ ਨਾਲ ਰੋਜ਼ਗਾਰ, ਵਪਾਰ, ਚੰਗੀਆਂ ਸੜਕਾਂ, ਕਾਫੀ ਬਿਜਲੀ ਸਪਲਾਈ ਅਤੇ ਇੱਕ ਚੰਗੇ ਭਵਿੱਖ ਲਈ ਮੌਕੇ ਪੈਦਾ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ਦੇ ਕਈ ਨਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਸਮਾਜ ਦੇ ਕਈ ਵਰਗਾਂ ਨੂੰ ਲਾਭ ਪਹੁੰਚੇਗਾ ਉਨ੍ਹਾਂ ਕਿਹਾ ਕਿ ਪ੍ਰਮੁੱਖ ਪ੍ਰੋਗਰਾਮ ਜਿਵੇਂ ਕਿ ਡਿਜੀਟਲ ਇੰਡੀਆ ਅਤੇ ਮੇਕ ਇਨ ਇੰਡੀਆ ਨੂੰ ਇਨ੍ਹਾਂ ਪ੍ਰੋਜੈਕਟਾਂ ਰਾਹੀਂ ਭਰਵਾਂ ਹੁੰਗਾਰਾ ਮਿਲੇਗਾ

 

ਪ੍ਰਧਾਨ ਮੰਤਰੀ ਨੇ ਕਿਹਾ ਕਿ 3 ਲੱਖ ਕਾਮਨ ਸਰਵਿਸ ਸੈਂਟਰ ਅੱਜ ਗ੍ਰਾਮੀਣ ਖੇਤਰਾਂ ਵਿੱਚ ਕੰਮ ਕਰ ਰਹੇ ਹਨ ਅਤੇ ਇਹ ਪਿੰਡਾਂ ਦੇ ਵਸਨੀਕਾਂ ਨੂੰ ਨਿਪੁੰਨ ਅਤੇ ਪਾਰਦਰਸ਼ੀ ਸੇਵਾ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਦਾ ਕਾਇਆਕਲਪ ਕਰ ਰਹੇ ਹਨ

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਘੁਰਨਿਆਂ (Silos) ਨੂੰ ਦੂਰ ਕਰਕੇ, ਸਮਾਧਾਨਾਂ ਅਤੇ ਤਾਲਮੇਲ ਉੱਤੇ ਫੋਕਸ ਕਰ ਰਹੀ ਹੈ

 

ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਵਿੱਚ ਮੋਬਾਈਲ ਫੋਨ ਬਣਾਉਣ ਵਾਲਾ ਦੂਜਾ ਸਭ ਤੋਂ ਵੱਡਾ ਦੇਸ਼ ਬਣ ਗਿਆ ਹੈ ਅਤੇ ਉੱਤਰ ਪ੍ਰਦੇਸ਼ ਇਸ ਨਿਰਮਾਣ ਕ੍ਰਾਂਤੀ ਦੀ ਅਗਵਾਈ ਕਰ ਰਿਹਾ ਹੈ

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਉਂ ਹੀ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟ ਪੂਰੇ ਹੋ ਰਹੇ ਹਨ ਤਾਂ ਇਸ ਨਾਲ ਭਾਰਤ ਵਿੱਚ ਵਪਾਰ ਕਰਨਾ ਸੁਖਾਲਾ ਹੋ ਜਾਵੇਗਾ ਅਤੇ ਯੋਜਨਾਬੰਦੀ ਉੱਤੇ ਹੋਣ ਵਾਲਾ ਖਰਚਾ ਘਟੇਗਾ ਉਨ੍ਹਾਂ ਉੱਦਮੀਆਂ ਅਤੇ ਵਪਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਡਿਜੀਟਲ ਲੈਣਦੇਣ ਵੱਲ ਵਧਣ

 

ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਬਿਜਲੀ ਦੀ ਸਪਲਾਈ ਸੁਧਾਰਨ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕੀਤਾ ਉਨ੍ਹਾਂ ਕਿਹਾ ਕਿ ਦੇਸ਼ ਰਵਾਇਤੀ ਊਰਜਾ ਤੋਂ ਹਰਿਤ ਊਰਜਾ ਵੱਲ ਵਧ ਰਿਹਾ ਹੈ ਅਤੇ ਉੱਤਰ ਪ੍ਰਦੇਸ਼ ਸੂਰਜੀ ਊਰਜਾ ਦਾ ਧੁਰਾ ਬਣ ਜਾਵੇਗਾ ਉਨ੍ਹਾਂ ਕਿਹਾ ਕਿ ਦੇਸ਼ ਦਾ ਊਰਜਾ ਦਾ ਘਾਟਾ 2013-14 ਦੇ 4.2% ਤੋਂ ਘਟ ਕੇ 1% ਤੋਂ ਵੀ ਹੇਠਾਂ ਆ ਗਿਆ ਹੈ

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਿਊ ਇੰਡੀਆ ਦੀ ਰੂਪ-ਰੇਖਾ ਜਨ-ਭਾਗੀਦਾਰੀ (ਲੋਕਾਂ ਦੀ ਸ਼ਮੂਲੀਅਤ) ਰਾਹੀਂ ਲੋਕਾਂ ਦੀਆਂ ਖਾਹਿਸ਼ਾਂ ਦੀ ਪੂਰਤੀ ਕਰਨਾ ਹੈ

***

ਏਕੇਟੀ/ਐੱਸਐੱਚ