ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖੇਡਾਂ, 2018 ਦੇ ਮੈਡਲ ਵਿਜੇਤਾ ਟੇਬਲ ਟੈਨਿਸ ਖਿਡਾਰੀਆਂ ਨਾਲ ਗੱਲਬਾਤ ਕੀਤੀ। ਇਨ੍ਹਾਂ ਮੈਡਲ ਜੇਤੂਆਂ ਨੇ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਅੰਤਰ ਰਾਸ਼ਟਰੀ ਖੇਤਰ ਵਿੱਚ ਮਿਸਾਲੀ ਪ੍ਰਦਰਸ਼ਨ ਲਈ ਮੈਡਲ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਦਰਸ਼ਨ ਨੇ ਪੂਰੇ ਦੇਸ਼ ਨੂੰ ਗੌਰਵ ਪ੍ਰਦਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇਹ ਮੰਨਿਆ ਕਿ ਭਾਰਤ ਦੇ ਛੋਟੇ ਨਗਰਾਂ ਵਿੱਚ ਵੀ ਖੇਡ ਪ੍ਰਤਿਭਾਵਾਂ ਉੱਭਰ ਰਹੀਆਂ ਹਨ। ਉਨ੍ਹਾਂ ਨੇ ਅਜਿਹੀਆਂ ਪ੍ਰਤਿਭਾਵਾਂ ਦੇ ਨਿਰੰਤਰ ਪਾਲਣ ਪੋਸ਼ਣ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।
ਇਸ ਮੌਕੇ ’ਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਅਤੇ ਖੇਡ ਤੇ ਯੁਵਾ ਮਾਮਲੇ (ਸੁਤੰਤਰ ਚਾਰਜ), ਰਾਜ ਮੰਤਰੀ ਕਰਨਲ ਰਾਜਯਵਰਧਨ ਸਿੰਘ ਰਾਠੌੜ ਵੀ ਹਾਜ਼ਰ ਸਨ।
****
ਏਕੇਟੀ/ਐੱਚਐੱਸ