Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਐੱਮ ਵੈਂਕਈਆ ਨਾਇਡੂ ਦੇ ਉਪ ਰਾਸ਼ਟਰਪਤੀ ਪਦ ’ਤੇ ਇੱਕ ਸਾਲ ਪੂਰਾ ਹੋਣ ਦੇ ਮੌਕੇ ਤੇ ਆਯੋਜਿਤ ਪੁਸਤਕ ਰਿਲੀਜ਼ ਸਮਾਰੋਹ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐੱਮ ਵੈਂਕਈਆ ਨਾਇਡੂ ਦੇ ਉਪ ਰਾਸ਼ਟਰਪਤੀ ਪਦ ’ਤੇ ਇੱਕ ਸਾਲ ਪੂਰਾ ਹੋਣ ਦੇ ਮੌਕੇ ’ਤੇ ਆਯੋਜਿਤ ਪੁਸਤਕ- “ਮੂਵਿੰਗ ਆਨ, ਮੂਵਿੰਗ ਫਾਰਵਰਡ-ਏ ਈਅਰ ਇਨ ਆਫਿਸ” ਦੇ ਰਿਲੀਜ਼ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਉਪ ਰਾਸ਼ਟਰਪਤੀ ਨੂੰ ਪੁਸਤਕ ਦੀ ਪਹਿਲੀ ਕਾਪੀ ਵੀ ਪੇਸ਼ ਕੀਤੀ।

ਇਸ ਮੌਕੇ ’ਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਸਾਲ ਸ਼੍ਰੀ ਐੱਮ ਵੈਂਕਈਆ ਨਾਇਡੂ ਨਾਲ ਕੰਮ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਹਮੇਸ਼ਾ ਹੀ ਹੋਰ ਸਾਰੀਆਂ ਗੱਲਾਂ ਤੋਂ ਉਪਰ ਕਾਰਜਭਾਰ ’ਤੇ ਜ਼ੋਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਐੱਮ ਵੈਂਕਈਆ ਨਾਇਡੂ ਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਕਤੀ ਨਾਲ ਨਿਭਾਇਆ ਅਤੇ ਉਸ ਭੂਮਿਕਾ ਨਾਲ ਸਰਲਤਾ ਨਾਲ ਆਪਣਾ ਤਾਲਮੇਲ ਬਿਠਾ ਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਐੱਮ ਵੈਂਕਈਆ ਨਾਇਡੂ ਲਗਭਗ 50 ਸਾਲਾਂ ਤੋਂ ਜਨਤਕ ਜੀਵਨ ਵਿੱਚ ਰਹੇ ਹਨ – 10 ਸਾਲ ਵਿਦਿਆਰਥੀ ਰਾਜਨੀਤੀ ਵਿੱਚ ਅਤੇ 40 ਸਾਲ ਰਾਜ ਅਤੇ ਰਾਸ਼ਟਰੀ ਰਾਜਨੀਤੀ ਵਿੱਚ।

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸ਼੍ਰੀ ਐੱਮ ਵੈਂਕਈਆ ਨਾਇਡੂ ਦੇ ਕੋਲ ਸਾਰੇ ਵਰਗਾਂ ਦੇ ਲੋਕਾਂ ਨਾਲ ਆਪਣਾਪਣ ਰੱਖਣ ਦੀ ਸਮਰੱਥਾ ਹੈ ਅਤੇ ਇਸ ਦੇ ਨਾਲ-ਨਾਲ ਉਹ ਅਨੁਸ਼ਾਸਨਵਾਦੀ ਵੀ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਐੱਮ ਵੈਂਕਈਆ ਨਾਇਡੂ ਨੂੰ ਜਿਸ ਤਰ੍ਹਾਂ ਦੀ ਵੀ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ, ਉਹ ਉਸ ਨੂੰ ਇੱਕ ਵਿਜ਼ਨਰੀ ਅਗਵਾਈ ਪ੍ਰਦਾਨ ਕਰਦੇ ਹਨ। ਇਹ ਸੁਨਿਸ਼ਚਿਤ ਕਰਨ ਲਈ ਸੌਂਪੇ ਗਏ ਕਾਰਜ ਨਾਲ ਨਿਆਂ ਹੋਵੇ, ਉਹ ਸਰਬ ਸ੍ਰੇਸ਼ਠ ਮਾਹਿਰਾਂ ਦੀਆਂ ਸੇਵਾਵਾਂ ਲੈਂਦੇ ਹਨ।

ਪ੍ਰਧਾਨ ਮੰਤਰੀ ਨੇ ਯਾਦ ਕੀਤਾ, ਜਦੋਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਸ਼੍ਰੀ ਐੱਮ ਵੈਂਕਈਆ ਨਾਇਡੂ ਨੂੰ ਆਪਣੇ ਮੰਤਰੀ ਮੰਡਲ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਤਾਂ ਸ਼੍ਰੀ ਨਾਇਡੂ ਨੇ ਗ੍ਰਾਮੀਣ ਵਿਕਾਸ ਮੰਤਰਾਲੇ ਦਾ ਪੋਰਟਫੋਲੀਓ ਦਿੱਤੇ ਜਾਣ ਦੀ ਤਾਕੀਦ ਕੀਤੀ ਸੀ। ਸ਼੍ਰੀ ਐੱਮ ਵੈਂਕਈਆ ਨਾਇਡੂ ਦਿਲ ਤੋਂ ਇੱਕ ਕਿਸਾਨ ਹਨ ਅਤੇ ਕਿਸਾਨਾਂ ਤੇ ਖੇਤੀਬਾੜੀ ਦੀ ਭਲਾਈ ਨੂੰ ਲੈ ਕੇ ਭਾਵੁਕ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਰਫ਼ ਸ਼੍ਰੀ ਐੱਮ ਵੈਂਕਈਆ ਨਾਇਡੂ ਦੇ ਯਤਨਾਂ ਕਰਕੇ ਵੀ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਹੋਂਦ ਵਿੱਚ ਆਈ। ਉਨ੍ਹਾਂ ਨੇ ਕਿਹਾ ਕਿ ਐਸੇ ਸਮੇਂ ਵਿੱਚ ਜਦੋਂ ਰਾਜਨੀਤਕ ਚਰਚਾ ਸਿਰਫ਼ ਰੇਲਗੱਡੀਆਂ ਦੇ ਸਟੌਪੇਜ ਦੇ ਆਲੇ-ਦੁਆਲੇ ਹੀ ਕੇਂਦਰਿਤ ਰਹਿੰਦੀ ਸੀ, ਸ਼੍ਰੀ ਨਾਇਡੂ ਨੇ ਇਹ ਸੁਨਿਸ਼ਚਿਤ ਕੀਤਾ ਕਿ ਨੇਤਾ ਸੜਕਾਂ ਅਤੇ ਸੰਪਰਕ ਦੇ ਹੋਰ ਮਾਧਿਅਮਾਂ ਬਾਰੇ ਵੀ ਸੋਚਣ।
ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਦੀ ਭਾਸ਼ਣ ਕਲਾ ਅਤੇ ਉਨ੍ਹਾਂ ਵੱਲੋਂ ਵਰਤੇ ਜਾਣ ਵਾਲੇ ਸ਼ਬਦਾਂ ਦੀ ਸ਼ਲਾਘਾ ਕੀਤੀ, ਭਾਵੇਂ ਉਹ ਅੰਗਰੇਜ਼ੀ ਹੋਵੇ ਜਾਂ ਫਿਰ ਤੇਲੁਗੂ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ ਉਪ ਰਾਸ਼ਟਰਪਤੀ ਜੀ ਨੇ ਕਾਰਜਕਾਲ ਦੇ ਆਪਣੇ ਪਹਿਲੇ ਸਾਲ ਬਾਰੇ ਵਿੱਚ ਇੱਕ ਤਰ੍ਹਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ ਜਿਸ ਵਿੱਚ ਸੰਸਦ ਦੇ ਅੰਦਰ ਅਤੇ ਸੰਸਦ ਦੇ ਬਾਹਰ ਦੋਹਾਂ ਹੀ ਥਾਵਾਂ ’ਤੇ ਕੀਤੇ ਜਾਣ ਵਾਲੇ ਉਨ੍ਹਾਂ ਦੇ ਭਰਪੂਰ ਕਾਰਜਾਂ ਦਾ ਬਿਰਤਾਂਤ ਸ਼ਾਮਲ ਹੈ।

*******

ਏਕੇਟੀ / ਕੇਪੀ