ਪੀਐੱਮਇੰਡੀਆ
ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਨੇਪਾਲ ਕਮਿਊਨਿਸਟ ਪਾਰਟੀ ਦੇ ਸਹਿ-ਪ੍ਰਧਾਨ ਸ਼੍ਰੀ ਪੁਸ਼ਪ ਕਮਲ ਦਹਲ ਪ੍ਰਚੰਡ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਦੋਨਾਂ ਨੇਤਾਵਾਂ ਨੇ ਭਾਰਤ-ਨੇਪਾਲ ਸਬੰਧਾਂ ਦੀ ਪ੍ਰਗਤੀ ਦੇ ਨਾਲ-ਨਾਲ ਸਾਂਝੇ ਹਿਤਾਂ ਦੇ ਦੂਜੇ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਆਪਣੀਆਂ ਪਿਛਲੀਆਂ ਮੁਲਾਕਾਤਾਂ ਨੂੰ ਪ੍ਰੇਮਪੂਰਵਕ ਯਾਦ ਕਰਦਿਆਂ ਭਾਰਤ-ਨੇਪਾਲ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸ਼੍ਰੀ ਦਹਲ ਦੇ ਕੀਮਤੀ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਸਾਲ ਨੇਪਾਲ ਦੇ ਆਪਣੇ ਦੋ ਦੌਰਿਆਂ ਨੂੰ ਯਾਦ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਸਰ ਹੋਏ ਉੱਚ ਪੱਧਰੇ ਸੰਵਾਦਾਂ ਨੇ ਭਾਰਤ-ਨੇਪਾਲ ਸਬੰਧਾਂ ਨੂੰ ਗਤੀ ਪ੍ਰਦਾਨ ਕੀਤੀ ਹੈ।
***
ਏਕੇਟੀ/ਏਪੀ