Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਸੈਰ-ਸਪਾਟੇ ਦੇ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਬਾਰੇ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ


 

ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅੱਜ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਸੈਰ-ਸਪਾਟੇ ਦੇ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਬਾਰੇ ਇੱਕ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਹਿਮਤੀ ਪੱਤਰ  ਉੱਤੇ ਉਜ਼ਬੇਕਿਸਤਾਨ ਦੇ ਵੀਆਈਪੀ ਦੇ ਭਾਰਤ ਦੌਰੇ ਦੌਰਾਨ 1 ਅਕਤੂਬਰ, 2018 ਨੂੰ ਦਸਤਖ਼ਤ ਕੀਤੇ ਜਾਣਗੇ।

 

ਲਾਭ :

 

ਸੈਰ-ਸਪਾਟੇ ਦੇ ਖੇਤਰ ਵਿੱਚ ਸਹਿਮਤੀ ਪੱਤਰ  ਉੱਤੇ ਜੋ ਦਸਤਖ਼ਤ ਕੀਤੇ ਜਾਣੇ ਹਨ ਉਸ ਨਾਲ ਦੋਵਾਂ ਦੇਸ਼ਾਂ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਇੱਕ ਸੰਸਥਾਗਤ ਢਾਂਚਾ ਤਿਆਰ ਕਰਨ ਵਿੱਚ ਮਦਦ ਮਿਲੇਗੀ। ਇਸ ਨਾਲ ਉਜ਼ਬੇਕਿਸਤਾਨ ਤੋਂ ਭਾਰਤ ਵਿੱਚ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਿੱਚ  ਵੀ ਵਾਧਾ ਹੋਵੇਗਾ। ਇਸ ਨਾਲ ਆਰਥਿਕ ਵਿਕਾਸ ਵਧੇਗਾ ਅਤੇ ਰੋਜ਼ਗਾਰ ਪੈਦਾ ਹੋਵੇਗਾ। ਸਹਿਮਤੀ ਪੱਤਰ  ਨਾਲ ਸਾਰੀਆਂ ਸਬੰਧਤ ਧਿਰਾਂ ਆਪਸੀ ਲਾਭਾਂ ਲਈ ਲੰਮੀ ਮਿਆਦ ਦੇ ਸੈਰ-ਸਪਾਟਾ ਸਹਿਯੋਗ ਲਈ ਸਾਜ਼ਗਾਰ ਮਾਹੌਲ ਤਿਆਰ ਹੋਵੇਗਾ। ਇਸ ਤੋਂ ਇਲਾਵਾ, ਨਿਰਧਾਰਿਤ ਉਦੇਸ਼ਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਇਹ ਸਹਿਮਤੀ ਪੱਤਰ, ਵਧੀਆ ਅਭਿਆਸ ਜੁਟਾਉਣ ਦੀ ਜਾਂਚ ਪੜਤਾਲ ਕਰੇਗਾ।

 

ਐੱਨਡਬਲਿਊ /ਏਕੇਟੀ/ ਐੱਸਐੱਚ