Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਮਰ ਯੂਥ ਓਲੰਪਿਕਸ ਦੇ ਮੈਡਲ ਜੇਤੂਆਂ ਨੂੰ ਸਨਮਾਨਿਤ ਕੀਤਾ

ਪ੍ਰਧਾਨ ਮੰਤਰੀ ਨੇ ਸਮਰ ਯੂਥ ਓਲੰਪਿਕਸ ਦੇ ਮੈਡਲ ਜੇਤੂਆਂ ਨੂੰ ਸਨਮਾਨਿਤ ਕੀਤਾ

ਪ੍ਰਧਾਨ ਮੰਤਰੀ ਨੇ ਸਮਰ ਯੂਥ ਓਲੰਪਿਕਸ ਦੇ ਮੈਡਲ ਜੇਤੂਆਂ ਨੂੰ ਸਨਮਾਨਿਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਅਰਜਨਟੀਨਾ ਵਿੱਚ ਹੋਏ ਸਮਰ ਯੂਥ ਓਲੰਪਿਕਸ 2018 ਦੇ ਮੈਡਲ ਜੇਤੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਆਉਣ ਵਾਲੇ ਓਲੰਪਿਕਸ ਦਾ ਆਪਣਾ ਟੀਚਾ ਪ੍ਰਾਪਤ ਕਰਨ ਤੇ ਕੇਂਦਰਿਤ ਰਹਿਣ ਅਤੇ ਹੋਰ ਸਖਤ ਮਿਹਨਤ ਕਰਨ ਦੀ ਤਾਕੀਦ ਕੀਤੀ। ਪ੍ਰਧਾਨ ਮੰਤਰੀ ਨੇ ਅਥਲੀਟਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਨੂੰ ਢੁਕਵਾਂ ਸਮਰਥਨ ਅਤੇ ਸਹੂਲਤਾਂ ਮੁਹੱਈਆ ਕਰਵਾਏਗੀ।

ਸ਼੍ਰੀ ਮੋਦੀ ਨੇ ਕਿਹਾ ਕਿ ਨੌਜਵਾਨ ਅਥਲੀਟਾਂ ਨੂੰ ਆਪਣੇ ਸਕੂਲਾਂ ਅਤੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਗਲੋਬਲ ਮੰਚ ਤੇ ਭਾਰਤ ਦੀ ਪ੍ਰੋਫਾਈਲ ਨੂੰ ਉੱਚਾ ਚੁੱਕਣ ਵਿੱਚ ਮੈਡਲ ਜੇਤੂਆਂ ਦੇ ਕੋਚਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

*****

 

ਏਕੇਟੀ/ਵੀਜੇ