Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਕ੍ਰਿਸ਼ੀ ਕੁੰਭ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਕ੍ਰਿਸ਼ੀ ਕੁੰਭ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕਿਸਾਨਾਂ ਦੀ ਇਹ ਸਭਾ ਖੇਤੀਬਾੜੀ ਸੈਕਟਰ ਵਿੱਚ ਨਵੀਂ ਟੈਕਨੋਲੋਜੀ ਨੂੰ ਅਪਣਾਉਣ ਅਤੇ ਬਿਹਤਰ ਅਵਸਰਾਂ ਦੀ ਸਿਰਜਣਾ ਦਾ ਰਾਹ ਪੱਧਰਾ ਕਰੇਗੀ। ਪ੍ਰਧਾਨ ਮੰਤਰੀ ਨੇ ਅਨਾਜ ਦੀ ਖਰੀਦ ਵਿੱਚ ਵਾਧੇ ਦੇ ਪ੍ਰਯਤਨਾਂ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇਕੇ ਕਿਹਾ ਕਿ ਕਿਸਾਨ ਹੀ ਉਹ ਲੋਕ ਹਨ ਜੋ ਦੇਸ਼ ਨੂੰ ਅੱਗੇ ਲੈਕੇ ਜਾਂਦੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸੰਨ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਲਾਗਤ ਨੂੰ ਘੱਟ ਕਰਨ ਅਤੇ ਲਾਭ ਨੂੰ ਵਧਾਉਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਜ਼ਿਕਰ ਕੀਤਾ ਕਿ ਭਵਿੱਖ ਵਿੱਚ ਦੇਸ਼ ਭਰ ਦੇ ਖੇਤਾਂ ਵਿੱਚ ਵੱਡੀ ਗਿਣਤੀ ਵਿੱਚ ਸੌਰ ਪੰਪ ਲਗਾਏ ਜਾਣਗੇ ਉਨ੍ਹਾਂ ਕਿਹਾ ਕਿ ਸਰਕਾਰ ਖੇਤੀਬਾੜੀ ਨੂੰ ਸਾਇੰਸ ਦੇ ਲਾਭ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਾਣਸੀ ਵਿੱਚ ਸਥਾਪਤ ਕੀਤਾ ਜਾ ਰਿਹਾ ਰਾਈਸ ਰਿਸਰਚ ਸੈਂਟਰ ਇਸੇ ਦਿਸ਼ਾ ਵਿੱਚ ਉਠਾਇਆ ਗਿਆ ਇੱਕ ਕਦਮ ਹੈ।

ਪ੍ਰਧਾਨ ਮੰਤਰੀ ਨੇ ਖੇਤੀ ਵਿੱਚ ਵੈਲਿਊ ਐਡੀਸ਼ਨ ਦੀ ਮਹੱਤਤਾ ਬਾਰੇ ਵੀ ਗੱਲ ਕੀਤੀ। ਉਨ੍ਹਾਂ ਨੇ ਫੂਡ ਪ੍ਰੋਸੈੱਸਿੰਗ ਸੈਕਟਰ ਵਿੱਚ ਉਠਾਏ ਜਾ ਰਹੇ ਕਦਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਤੋਂ ਬਾਅਦ, ਹੁਣ ਦੁੱਧ ਉਤਪਾਦਨ, ਸ਼ਹਿਦ ਉਤਪਾਦਨ ਅਤੇ ਪੋਲਟਰੀ ਤੇ ਮੱਛੀ ਪਾਲਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਇਸ ਕ੍ਰਿਸ਼ੀ ਕੁੰਭ ਦੌਰਾਨ ਜਲ ਸੰਸਾਧਨਾਂ ਦੇ ਕਿਫ਼ਾਇਤੀ ਵਰਤੋਂ, ਭੰਡਾਰਨ ਲਈ ਬਿਹਤਰ ਟੈਕਨੋਲੋਜੀ ਅਤੇ ਖੇਤੀ ਵਿੱਚ ਆਧੁਨਿਕ ਟੈਕਨੋਲੋਜੀ ਦੀ ਵਰਤੋਂ ਆਦਿ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਕਰਨ ਲਈ ਕਿਹਾ। ਉਨ੍ਹਾਂ ਨੇ ਨਵੀਆਂ ਆਧੁਨਿਕ ਟੈਕਨੋਲੋਜੀਆਂ ਅਤੇ ਤਰੀਕੇ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ ਜਿਹੜੇ ਕਿਸਾਨਾਂ ਦੀ ਪਰਾਲੀ ਸਾੜਨ ਦੀ ਜ਼ਰੂਰਤ ਨੂੰ ਸਮਾਪਤ ਕਰਨ ‘ਚ ਮਦਦ ਕਰਨਗੇ।

***

ਏਕੇਟੀ/ਕੇਪੀ/ਐੱਸਕੇ