Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਸੈਰ-ਸਪਾਟੇ ਦੇ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਭਾਰਤ ਅਤੇ ਕੋਰੀਆ ਦਰਮਿਆਨ ਸਹਿਮਤੀ ਪੱਤਰ ‘ਤੇ ਹਸਤਾਖ਼ਰ ਕਰਨ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਸੈਰ-ਸਪਾਟੇ ਦੇ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਭਾਰਤ ਅਤੇ ਕੋਰੀਆ ਦਰਮਿਆਨ ਸਹਿਮਤੀ ਪੱਤਰ ‘ਤੇ ਹਸਤਾਖ਼ਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ।

ਇਸ ਸਹਿਮਤੀ ਪੱਤਰ ਦੇ ਮੁੱਖ ਉਦੇਸ਼ ਇਸ ਪ੍ਰਕਾਰ ਹਨ-

ਏ. ਸੈਰ-ਸਪਾਟਾ ਖੇਤਰ ਵਿੱਚ ਦੁੱਵਲੇ ਸਹਿਯੋਗ ਦਾ ਵਿਸਤਾਰ ਕਰਨਾ।

ਬੀ. ਸੈਰ-ਸਪਾਟੇ ਨਾਲ ਸਬੰਧਤ ਜਾਣਕਾਰੀ ਅਤੇ ਡੇਟਾ ਦੇ ਅਦਾਨ-ਪ੍ਰਦਾਨ ਨੂੰ ਹੁਲਾਰਾ।

ਸੀ. ਹੋਟਲਾਂ ਅਤੇ ਟੂਰ ਓਪਰੇਟਰਾਂ ਸਹਿਤ ਸੈਰ-ਸਪਾਟਾ ਹਿਤਧਾਰਕਾਂ ਦਰਮਿਆਨ ਸਹਿਯੋਗ ਨੂੰ ਪ੍ਰੋਤਸਾਹਨ ਦੇਣਾ।

ਡੀ. ਮਾਨਵ ਸੰਸਾਧਨ ਵਿਕਾਸ ਵਿੱਚ ਸਹਿਯੋਗ ਲਈ ਅਦਾਨ-ਪ੍ਰਦਾਨ ਪ੍ਰੋਗਰਾਮਾਂ ਨੂੰ ਸਥਾਪਿਤ ਕਰਨਾ।

ਈ. ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰਾਂ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣਾ।

ਐੱਫ. ਦੋ ਤਰਫ਼ਾ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਟੂਰ ਓਪਰੇਟਰਾਂ/ਮੀਡੀਆ/ਓਪੀਨੀਅਨ ਮੇਕਰਾਂ ਦੀਆਂ ਯਾਤਰਾਵਾਂ ਦਾ ਅਦਾਨ-ਪ੍ਰਦਾਨ।

ਜੀ. ਪ੍ਰੋਤਸਾਹਨ, ਮਾਰਕੀਟਿੰਗ ਡੈਸਟੀਨੇਸ਼ਨ ਵਿਕਾਸ ਅਤੇ ਪ੍ਰਬੰਧਨ ਦੇ ਖੇਤਰਾਂ ਵਿੱਚ ਅਨੁਭਵ ਦਾ ਅਦਾਨ-ਪ੍ਰਦਾਨ ਕਰਨਾ।

ਐੱਚ. ਇੱਕ-ਦੂਜੇ ਦੇ ਦੇਸ਼ ਵਿੱਚ ਯਾਤਰਾ ਮੇਲਿਆਂ/ਪ੍ਰਦਰਸ਼ਨੀਆਂ ਵਿੱਚ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨਾ।

ਆਈ. ਸੁਰੱਖਿਅਤ, ਸਨਮਾਨਿਤ ਅਤੇ ਟਿਕਾਊ ਸੈਰ-ਸਪਾਟੇ ਨੂੰ ਹੁਲਾਰਾ ਦੇਣਾ।

*****

ਐੱਨਡਬਲਿਊ/ਏਕੇਟੀ/ਐੱਸਐੱਚ