Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਏ ਬਰੇਲੀ ਵਿੱਚ ਵਿਕਾਸ ਪ੍ਰੋਜੈਕਟ ਲਾਂਚ ਕੀਤੇ

ਪ੍ਰਧਾਨ ਮੰਤਰੀ ਨੇ ਰਾਏ ਬਰੇਲੀ ਵਿੱਚ ਵਿਕਾਸ ਪ੍ਰੋਜੈਕਟ ਲਾਂਚ ਕੀਤੇ

ਪ੍ਰਧਾਨ ਮੰਤਰੀ ਨੇ ਰਾਏ ਬਰੇਲੀ ਵਿੱਚ ਵਿਕਾਸ ਪ੍ਰੋਜੈਕਟ ਲਾਂਚ ਕੀਤੇ

ਪ੍ਰਧਾਨ ਮੰਤਰੀ ਨੇ ਰਾਏ ਬਰੇਲੀ ਵਿੱਚ ਵਿਕਾਸ ਪ੍ਰੋਜੈਕਟ ਲਾਂਚ ਕੀਤੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਏ ਬਰੇਲੀ ਵਿੱਚ ਮਾਡਰਨ ਕੋਚ ਫੈਕਟਰੀ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਦੇ ਇੱਕ ਦਿਨਾ ਦੌਰੇ ‘ਤੇ ਹਨ। ਇੱਕ ਜਨ ਸਭਾ ਵਿੱਚ ਉਨ੍ਹਾਂ ਨੇ 900ਵੇਂ ਕੋਚ ਅਤੇ ਇੱਕ ਹਮਸਫਰ ਰੇਕ ਨੂੰ ਝੰਡੀ ਦਿਖਾਕੇ ਰਵਾਨਾ ਕੀਤਾ। ਉਨ੍ਹਾਂ ਨੇ ਰਾਏ ਬਰੇਲੀ ਵਿੱਚ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਉਦਘਾਟਨ ਕੀਤੇ ਜਾਂ ਨੀਂਹ ਪੱਥਰ ਰੱਖਿਆ।

ਇਸ ਮੌਕੇ ਉੱਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੇ ਪ੍ਰੋਜੈਕਟ ਅੱਜ ਸਮਰਪਿਤ ਕੀਤੇ ਗਏ, ਉਦਘਾਟਨ ਕੀਤੇ ਗਏ ਜਾਂ ਜਿਨ੍ਹਾਂ ਦਾ ਨੀਂਹ ਪੱਥਰ ਰੱਖਿਆ ਗਿਆ, ਉਹ ਕੁੱਲ 1000 ਕਰੋੜ ਰੁਪਏ ਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਡਰਨ ਕੋਚ ਫੈਕਟਰੀ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰ ਰਹੀ ਹੈ ਅਤੇ ਇਹ ਰਾਏ ਬਰੇਲੀ ਨੂੰ ਰੇਲ ਕੋਚ ਨਿਰਮਾਣ ਦੀ ਇੱਕ ਗਲੋਬਲ ਹੱਬ ਬਣਾਵੇਗੀ।

ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ 1971 ਵਿੱਚ ਅੱਜ ਦੇ ਦਿਨ ਹੀ ਭਾਰਤੀ ਸੈਨਾ ਨੇ ਆਤੰਕ, ਕਰੂਰਤਾ ਅਤੇ ਅਰਾਜਕਤਾ ਦੇ ਪ੍ਰਤੀਕ ਨੂੰ ਹਰਾਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਪਾਸੇ ਸਰਕਾਰ ਹਥਿਆਰਬੰਦ ਬਲਾਂ ਨੂੰ ਤਾਕਤਵਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਅਜਿਹੇ ਲੋਕ ਵੀ ਹਨ ਜੋ ਇਹ ਨਹੀਂ ਚਾਹੁੰਦੇ ਕਿ ਸਾਡੇ ਹਥਿਆਰਬੰਦ ਬਲ ਮਜ਼ਬੂਤ ਹੋਣ। ਉਨ੍ਹਾਂ ਕਿਹਾ ਕਿ ਜੋ ਕੇਵਲ ਝੂਠ ਹੀ ਬੋਲਦੇ ਹਨ, ਉਹ ਰੱਖਿਆ ਮੰਤਰਾਲਾ, ਹਵਾਈ ਸੈਨਾ ਅਤੇ ਇੱਕ ਵਿਦੇਸ਼ੀ ਸਰਕਾਰ ਉੱਤੇ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਝੂਠ ਬੋਲਣ ਦੀ ਪ੍ਰਵਿਰਤੀ ‘ਤੇ ਕੇਵਲ ਸਚਾਈ ਨਾਲ ਹੀ ਵਿਜੈ ਪ੍ਰਾਪਤ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਦੀ ਸੁਰੱਖਿਆ ਅਤੇ ਹਥਿਆਰਬੰਦ ਬਲਾਂ ਦੀ ਜ਼ਰੂਰਤ ਦਾ ਸਵਾਲ ਆਉਂਦਾ ਹੈ ਤਾਂ ਕੇਂਦਰ ਸਰਕਾਰ ਕੇਵਲ ਰਾਸ਼ਟਰ ਦੇ ਹਿਤ ਨੂੰ ਹੀ ਧਿਆਨ ਵਿੱਚ ਰੱਖਦੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੇਂਦਰ ਸਰਕਾਰ ਨੇ ਪਹਿਲਾਂ ਹੀ 22 ਫਸਲਾਂ ਲਈ ਐੱਮਐੱਸਪੀ ਵਧਾ ਦਿੱਤਾ ਹੈ। ਇਸ ਫੈਸਲੇ ਨਾਲ ਕਿਸਾਨਾਂ ਨੂੰ 60,000 ਕਰੋੜ ਰੁਪਏ ਦੀ ਹੋਰ ਰਾਸ਼ੀ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੇ ਉਨ੍ਹਾਂ ਕਿਸਾਨਾਂ ਨੂੰ ਲਾਭ ਪਹੁੰਚਾਇਆ ਹੈ ਜਿਨ੍ਹਾਂ ਦੀਆਂ ਫਸਲਾਂ ਕੁਝ ਅਚਨਚੇਤੀ ਕਾਰਨਾਂ ਕਰਕੇ ਤਬਾਹ ਹੋ ਗਈਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ”ਸਬਕਾ ਸਾਥ, ਸਬਕਾ ਵਿਕਾਸ” ਦੇ ਮੰਤਰ ਪ੍ਰਤੀ ਵਚਨਬੱਧ ਹੈ।

****

ਏਕੇਟੀ /ਕੇਪੀ