Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ, ਗਾਂਧੀ ਸ਼ਾਂਤੀ ਪੁਰਸਕਾਰ ਪ੍ਰਦਾਨ ਸਮਾਰੋਹ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ, ਗਾਂਧੀ ਸ਼ਾਂਤੀ ਪੁਰਸਕਾਰ ਪ੍ਰਦਾਨ ਸਮਾਰੋਹ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ, ਗਾਂਧੀ ਸ਼ਾਂਤੀ ਪੁਰਸਕਾਰ ਪ੍ਰਦਾਨ ਸਮਾਰੋਹ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ, ਗਾਂਧੀ ਸ਼ਾਂਤੀ ਪੁਰਸਕਾਰ ਪ੍ਰਦਾਨ ਸਮਾਰੋਹ ਵਿੱਚ ਸ਼ਾਮਲ ਹੋਏ


ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਸਾਲ 2015,2016,2017 ਅਤੇ 2018 ਲਈ ਗਾਂਧੀ ਸ਼ਾਂਤੀ ਪੁਰਸਕਾਰ ਪ੍ਰਦਾਨ ਕੀਤੇ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ਼ਾਮਲ ਹੋਏ।

ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਤਿਸ਼ਠਿਤ ਗਾਂਧੀ ਸ਼ਾਂਤੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਉਸ ਸਮੇਂ ਦਿੱਤਾ ਜਾ ਰਿਹਾ ਹੈ, ਜਦੋਂ ਦੇਸ਼ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟ ਕੀਤੀ ਕਿ ਮਹਾਤਮਾ ਗਾਂਧੀ ਦੇ ਪ੍ਰਿਅ ਭਜਨ ਵੈਸ਼ਣਵ ਜਨ ਨੂੰ ਪੂਰੀ ਦੁਨੀਆ ਦੇ 150 ਦੇਸ਼ਾਂ ਦੇ ਕਲਾਕਾਰਾਂ ਵੱਲੋਂ ਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਅੱਜ ਵੀ ਵਿਸ਼ਵ, ਮਹਾਤਮਾ ਗਾਂਧੀ ਦੇ ਆਦਰਸ਼ਾਂ ਦੀ ਪ੍ਰਾਸੰਗਿਕਤਾ ਨੂੰ ਸਵੀਕਾਰ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਸਵੱਛਤਾ ਦੇ ਪ੍ਰਤੀ ਮਹਾਤਮਾ ਗਾਂਧੀ ਦੇ ਸੰਕਲਪ ਦੀ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜ਼ਾਦੀ ਸੰਘਰਸ਼ ਮਹਾਤਮਾ ਗਾਂਧੀ ਦੇ ਯਤਨਾਂ ਦੇ ਕਾਰਨ ਜਨ-ਅੰਦੋਲਨ ਬਣਿਆ। ਉਨ੍ਹਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਜਨ-ਭਾਗੀਦਾਰੀ ਅਤੇ ਜਨ-ਅੰਦੋਲਨ ਦੀਆਂ ਧਾਰਾਵਾਂ ਨੂੰ ਵਿਲੀਨ ਕਰ ਦਿੱਤਾ ਸੀ।

ਪ੍ਰਧਾਨ ਮੰਤਰੀ ਕਿਹਾ ਕਿ ਮਹਾਤਮਾ ਗਾਂਧੀ ਨੇ ਦੇਸ਼ ਦੇ ਹਰ ਵਿਅਕਤੀ ਵਿੱਚ ਭਾਰਤ ਦੇ ਅਜ਼ਾਦੀ ਸੰਘਰਸ਼ ਵਿੱਚ ਯੋਗਦਾਨ ਦੀ ਭਾਵਨਾ ਭਰ ਦਿੱਤੀ ਸੀ।

***

ਏਕੇਟੀ/ਕੇਪੀ/ਐੱਸਕੇਐੱਸ