Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਰਾਸ਼ਟਰੀ ਮਹਿਲਾ ਆਜੀਵਿਕਾ ਮਿਲਣੀ – 2019 ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਰਾਸ਼ਟਰੀ ਮਹਿਲਾ ਆਜੀਵਿਕਾ  ਮਿਲਣੀ – 2019 ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਰਾਸ਼ਟਰੀ ਮਹਿਲਾ ਆਜੀਵਿਕਾ  ਮਿਲਣੀ – 2019 ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਰਾਸ਼ਟਰੀ ਮਹਿਲਾ ਆਜੀਵਿਕਾ  ਮਿਲਣੀ – 2019 ਵਿੱਚ ਹਿੱਸਾ ਲਿਆ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ’ਤੇ ਅੱਜ ਵਾਰਾਣਸੀ ਦੇ ਦੀਨਦਿਆਲ ਹਸਤਕਲਾ ਸੰਕੁਲ ਵਿੱਚ ਆਯੋਜਿਤ ਰਾਸ਼ਟਰੀ ਮਹਿਲਾ ਆਜੀਵਿਕਾ ਮਿਲਣੀ-2019 ਵਿੱਚ ਹਿੱਸਾ ਲਿਆ ।

ਉਨ੍ਹਾਂ ਨੇ ਇਸ ਮੌਕੇ ’ਤੇ ਉੱਤਰ ਪ੍ਰਦੇਸ਼ ਗ੍ਰਾਮੀਣ ਆਜੀਵਿਕਾ ਮਿਸ਼ਨ ਦੀ ਮਦਦ ਨਾਲ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਦੇਖੀ । ਪ੍ਰਧਾਨ ਮੰਤਰੀ ਨੇ ਮਹਿਲਾ ਲਾਭਾਰਥੀਆਂ ਨੂੰ ਬਿਜਲੀ ਨਾਲ ਚਲਣ ਵਾਲਾ ਚਾਕ, ਸੂਰਜੀ ਚਰਖਾ ਅਤੇ ਮਧੂਮੱਖੀ ਪਾਲਣ ਵਿੱਚ ਇਸਤੇਮਾਲ ਕੀਤੇ ਜਾਣ ਵਾਲਾ ਸ਼ਹਿਦ ਤਾਣਾ ਅਤੇ ਸਵੈ-ਸਹਾਇਤਾ ਸਮੂਹ ਦੀਆਂ ਪੰਜ ਮਹਿਲਾਵਾਂ ਨੂੰ ਪ੍ਰੰਸ਼ਸਾ ਪੱਤਰ ਵੰਡੇਇਸ ਮੌਕੇ ’ਤੇ ਉੱਤਰ ਪ੍ਰਦੇਸ਼ ਸਰਕਾਰ ਦੀ ਰਾਸ਼ਟਰੀ ਗ੍ਰਾਮੀਣ ਆਜੀਵਿਕਾ ਯੋਜਨਾ ਦੀ ਦੀਨਦਿਆਲ ਅੰਤਯੋਦਯਾ ਯੋਜਨਾ ਦੀ ਮਦਦ ਨਾਲ ਕੰਮ ਕਰ ਰਹੇ ਵੱਖ-ਵੱਖ ਮਹਿਲਾ ਸਵੈ-ਸਹਾਇਤਾ ਸਮੂਹਾਂ ਨੇ ਭਾਰਤ ਕੇ ਵੀਰਫੰਡ ਲਈ ਪ੍ਰਧਾਨ ਮੰਤਰੀ ਨੂੰ ਆਪਣੇ ਵੱਲੋਂ 21 ਲੱਖ ਰੁਪਏ ਦਾ ਚੈੱਕ ਸੌਂਪਿਆ

ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਸਾਰੀਆਂ ਔਰਤਾਂ ਪ੍ਰਤੀ ਸਨਮਾਨ ਪ੍ਰਗਟ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦੇ ਨਿਰਮਾਣ ਵਿੱਚ ਮਹਿਲਾਵਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ 75,000 ਸਥਾਨਾਂ ਤੋਂ 65 ਲੱਖ ਤੋਂ ਜ਼ਿਆਦਾ ਮਹਿਲਾਵਾਂ ਵੱਲੋਂ ਵੀਡੀਓ ਕਾਨਫਰੰਸ ਦੇ ਜ਼ਰੀਏ ਸੰਮੇਲਨ (ਮਿਲਣੀ) ਵਿੱਚ ਭਾਗ ਲੈਣ ’ਤੇ ਪ੍ਰਸੰਨਤਾ ਪ੍ਰਗਟ ਕੀਤੀ । ਉਨ੍ਹਾਂ ਨੇ ਕਿਹਾ ਕਿ ਵਾਰਾਣਸੀ ਮਹਿਲਾ ਸਸ਼ਕਤੀਕਰਨ ਦਾ ਇੱਕ ਸ਼ਾਨਦਾਰ ਉਦਾਹਰਣ ਹੈ

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ।  ਉਨ੍ਹਾਂ ਨੇ ਇਸ ਸੰਦਰਭ ਵਿੱਚ ਮਹਿਲਾਵਾਂ ਅਤੇ ਬਾਲੜੀਆਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਕਈ ਯੋਜਨਾਵਾਂ ਦਾ ਜ਼ਿਕਰ ਕੀਤਾ। ਇਸ ਵਿੱਚ ਉਨ੍ਹਾਂ ਨੇ ਸਿਹਤ, ਪੋਸ਼ਕ ਆਹਾਰ, ਸਵੱਛਤਾ, ਸਿੱਖਿਆ, ਹੁਨਰ ਵਿਕਾਸ, ਸਵੈ-ਰੋਜ਼ਗਾਰ, ਨਵੇਂ ਰਸੋਈ ਗੈਸ ਕਨੈਕਸ਼ਨ ਅਤੇ ਮਹਿਲਾਵਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਨਾਲ ਜੁੜੇ ਉਪਰਾਲਿਆਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ । ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ 6 ਮਹੀਨੇ ਦੀ ਜਣੇਪਾ ਛੁੱਟੀ ਦੀ ਵਿਵਸਥਾ ਦੁਨੀਆ ਬਿਹਤਰੀਨ ਵਿਵਸਥਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਵਿੱਚ ਮਹਿਲਾਵਾਂ ਨੂੰ ਪ੍ਰਾਥਮਿਕਤਾ (ਪਹਿਲ) ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੁਦਰਾ ਕਰਜ਼ਾ ਯੋਜਨਾ ਤਹਿਤ ਹੁਣ ਤੱਕ ਦਿੱਤੇ ਗਏ 15 ਕਰੋੜ ਦੇ ਕਰਜ਼ਿਆਂ ਵਿੱਚੋਂ 11 ਕਰੋੜ ਕਰਜ਼ੇ ਮਹਿਲਾਵਾਂ ਨੂੰ ਦਿੱਤੇ ਗਏ ਹਨ

ਭਾਰਤ ਵਿੱਚ ਸਵੈ-ਸਹਾਇਤਾ ਸਮੂਹਾਂ ਦੇ ਜ਼ਿਕਰਯੋਗ ਕਾਕਜਾਂ ਦੀ ਸ਼ਲਾਘਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਤੋਂ ਨਾ ਸਿਰਫ਼ ਅਜਿਹੇ ਸਮੂਹ ਵਿੱਚ ਕੰਮ ਕਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਲਾਭ ਹੋਇਆ ਹੈ, ਬਲਕਿ ਇਸ ਨਾਲ ਰਾਸ਼ਟਰ ਦੇ ਵਿਕਾਸ ਵਿੱਚ ਵੀ ਮਦਦ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀ ਮਦਦ ਨਾਲ ਸਵੈ-ਸਹਾਇਤਾ ਸਮੂਹਾਂ ਨੂੰ ਕਰਜ਼ਾ ਉਪਲੱਬਧ ਕਰਵਾ ਕੇ ਉਨ੍ਹਾਂ ਵਿੱਚ ਨਵੀਂ ਊਰਜਾ ਦਾ ਸਮਾਵੇਸ਼ ਕਰ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਕਰੀਬ 50 ਲੱਖ ਸਵੈ-ਸਹਾਇਤਾ ਸਮੂਹ ਹਨ ਜਿਨ੍ਹਾਂ ਵਿੱਚ 6 ਕਰੋੜ ਮਹਿਲਾਵਾਂ ਕੰਮ ਕਰ ਰਹੀਆਂ ਹਨ । ਉਨ੍ਹਾਂ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ  ਹਰ ਇੱਕ ਪਰਿਵਾਰ ਤੋਂ ਘੱਟੋ ਘੱਟ ਇੱਕ ਮਹਿਲਾ ਸਵੈ-ਸਹਾਇਤਾ ਸਮੂਹ ਨਾਲ ਜੁੜੇ

ਪ੍ਰਧਾਨ ਮੰਤਰੀ ਨੇ ਸਵੈ-ਸਹਾਇਤਾ ਸਮੂਹਾਂ ਨੂੰ ਇਨੋਵੇਟਿਵ ਬਣਨ ਅਤੇ ਆਪਣੇ ਬਜ਼ਾਰਾਂ ਦੀ ਬਿਹਤਰ ਸਮਝ ਵਿਕਸਿਤ ਕਰਨ ਅਤੇ ਨਵੇਂ ਖੇਤਰਾਂ ਵਿੱਚ ਮੌਕਿਆਂ ਦੀ ਤਲਾਸ਼ ਕਰਨ ਦੀ ਤਾਕੀਦ ਕੀਤੀ ।  ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਉਤਪਾਦ ਵੇਚਣ ਲਈ ਸਵੈ-ਸਹਾਇਤਾ ਸਮੂਹਾਂ ਨੂੰ ਜੀਈਐੱਮ ਪੋਰਟਲ ਦਾ ਇਸਤੇਮਾਲ ਕਰਨਾ ਚਾਹੀਦਾ ਹੈ ।

ਸ਼੍ਰੀ ਮੋਦੀ ਨੇ ਮਹਿਲਾਵਾਂ ਨੂੰ ਕਿਹਾ ਕਿ ਉਹ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਸ਼੍ਰਮਮਾਨਧਨ ਯੋਜਨਾ ਦਾ ਲਾਭ ਉਠਾਉਣ, ਕਿਉਂਕਿ ਇਸ ਦੇ ਜਰੀਏ ਬੁਢਾਪੇ ਵਿੱਚ ਵਿੱਤੀ ਸੁਰੱਖਿਆ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਇਸ ਮੌਕੇ ’ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਤੇ ਆਯੁਸ਼ਮਾਨ ਭਾਰਤ ਯੋਜਨਾ ਦਾ ਵੀ ਜ਼ਿਕਰ ਕੀਤਾ ।

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਸਵੈ-ਸਹਾਇਤਾ ਸਮੂਹ ਦੀਆਂ ਮਹਿਲਾ ਮੈਬਰਾਂ ਨਾਲ ਗੱਲਬਾਤ ਵੀ ਕੀਤੀ

*****

 

ਏਕੇਟੀ/ਵੀਜੇ/ਬੀਐੱਮ