Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨਾਲ ਪ੍ਰਧਾਨ ਮੰਤਰੀ ਦੀ ਟੈਲੀਫ਼ੋਨ ’ਤੇ ਗੱਲਬਾਤ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਮੋਹੰਮਦ ਬਿਨ ਜਾਇਦ ਅਲ-ਨਾਹਯਾਨ (Sheikh Mohammed bin Zayed Al-Nahyan) ਅਤੇ ਸੰਯੁਕਤ ਅਰਬ ਅਮੀਰਾਤ ਹਥਿਆਰਬੰਦ ਬਲਾਂ ਦੇ ਡਿਪਟੀ ਸੁਪਰੀਮ ਕਮਾਂਡਰ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ ।

ਨੇਤਾਵਾਂ ਨੇ ਸਮੁੱਚੇ ਦੁਵੱਲੇ ਸਹਿਯੋਗ ਦੀ ਵਧਦੀ ਤਾਕਤ ’ਤੇ ਖੁਸ਼ੀ ਪ੍ਰਗਟਾਈ । ਉਨ੍ਹਾਂ ਨੇ ਦੁਵੱਲੀ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ ।

ਪ੍ਰਧਾਨ ਮੰਤਰੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅਬੂ ਧਾਬੀ ਵਿੱਚ ਵਿਸ਼ੇਸ਼ ਮਹਿਮਾਨ ਦੇ ਵਜੋਂ ਓਆਈਸੀ ਦੇ ਵਿਦੇਸ਼ ਮੰਤਰੀਆਂ ਦੀ ਪਰਿਸ਼ਦ ਨੂੰ ਸੰਬੋਧਨ ਕਰਨ ਲਈ ਭਾਰਤ ਨੂੰ ਦਿੱਤੇ ਗਏ ਸੱਦੇ ਲਈ ਕ੍ਰਾਊਨ ਪ੍ਰਿੰਸ ਦਾ ਧੰਨਵਾਦ ਕੀਤਾ । ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਇਹ ਇਤਿਹਾਸਿਕ ਭਾਗੀਦਾਰੀ ਸ਼ਾਂਤੀ ਅਤੇ ਪ੍ਰਗਤੀ ਦੇ ਸ਼ਾਂਝੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਯੋਗਦਾਨ ਦੇਵੇਗੀ ।

****

ਏਕੇਟੀ/ਐੱਸਐੱਚ