Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਿਊਸਟਨ ਵਿੱਚ ਸਿੱਖ ਕਮਿਊਨਿਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੈਕਸਾਸ ਦੇ ਹਿਊਸਟਨ ਵਿੱਚ ਸਿੱਖ ਕਮਿਊਨਿਟੀ ਦੇ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ। ਸਿੱਖ ਕਮਿਊਨਿਟੀ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ।

ਗੱਲਬਾਤ ਦੌਰਾਨ , ਕਮਿਊਨਿਟੀ ਦੇ ਮੈਂਬਰਾਂ ਨੇ ਦੇਸ਼ ਅਤੇ ਸਿੱਖ ਕਮਿਊਨਿਟੀ ਦੇ ਸਮੁੱਚੇ ਵਿਕਾਸ ਲਈ ਭਾਰਤ ਸਰਕਾਰ ਦੁਆਰਾ ਕੀਤੇ ਗਏ ਪ੍ਰਮੁੱਖ ਫੈਸਲਿਆਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਹਿਊਸਟਨ ਵਿੱਚ ਸਿੱਖ ਕਮਿਊਨਿਟੀ ਨਾਲ ਮੇਰੀ ਸ਼ਾਨਦਾਰ ਗੱਲਬਾਤ ਹੋਈ। ਭਾਰਤ ਵਿਕਾਸ ਦੇ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪ੍ਰਸੰਨਤਾ ਹੋਈ।”

*****

ਵੀਆਰਆਰਕੇ/ਐੱਸਐੱਚ